May 4, 2026
#ਭਾਰਤ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫੋਰਸਾਂ ਵਲੋਂ 3 ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਅੱਜ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤਲਾਸ਼ੀ ਅਤੇ ਘੇਰਾਬੰਦੀ ਦੌਰਾਨ ਮੁਕਾਬਲੇ ਵਿੱਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ| ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅੱਤਵਾਦੀ ਇਸ ਇਲਾਕੇ ਵਿੱਚ ਲੁਕੇ ਹੋਏ ਹਨ| ਰਾਸ਼ਟਰੀ ਰਾਈਫਲਜ਼ ਦੀ ਟੁਕੜੀ, ਜੰਮੂ-ਕਸ਼ਮੀਰ ਪੁਲੀਸ ਦੀ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਦੇ ਜਵਾਨਾਂ ਨੇ ਅੱਜ ਤੜਕੇ ਪੁਲਵਾਮਾ ਦੇ ਤਰਾਲ ਵਿੱਚ ਸੰਯੁਕਤ ਰੂਪ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਤਲਾਸ਼ੀ ਮੁਹਿੰਮ ਦੌਰਾਨ ਸਾਰੇ ਨਿਕਾਸੀ ਗੇਟ ਸੀਲ ਕਰ ਦਿੱਤੇ ਗਏ ਸਨ| ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਫੋਰਸ ਦੇ ਜਵਾਨ ਜਦੋਂ ਪਿੰਡ ਅੰਦਰ ਦਾਖਲ ਹੋਏ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕੀਤੀ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਇਸ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ| ਇਸ ਦੌਰਾਨ ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ|