Skip to content

ਕੈਪਟਨ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਦਾ ਮੁਆਵਜ਼ਾ ਦੇਣ ਦਾ ਵਾਅਦਾ

Share this story

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ 28 ਨੂੰ ਪੇਸ਼ ਹੋਵੇਗਾ ਬਜਟ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਦਨ ਦੇ ਕੰਮਕਾਜ ਲਈ ਸਲਾਹਕਾਰ ਕਮੇਟੀ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਪੰਜਾਬ ਦਾ ਵਿੱਤੀ ਵਰ੍ਹੇ 2020–21 ਦਾ ਬਜਟ ਹੁਣ ਸ਼ੁੱਕਰਵਾਰ 28 ਫ਼ਰਵਰੀ ਨੂੰ ਪੇਸ਼ ਹੋਵੇਗਾ। ਪਹਿਲਾਂ ਪੰਜਾਬ ਦਾ ਬਜਟ 25 ਫ਼ਰਵਰੀ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਜਾਣਾ ਸੀ ਪਰ ਹੁਣ ਨਵੀਂ ਤਰੀਕ ਐਲਾਨੀ ਗਈ ਹੈ। ਬਜਟ ਸੈਸ਼ਨ 3 ਮਾਰਚ ਤੱਕ ਚੱਲੇਗਾ।ਮਰਹੂਮ ਆਗੂਆਂ ਤੇ ਹੋਰ ਹਸਤੀਆਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (ਪੀ.ਐਸ.ਟੀ.ਸੀ.ਐਲ.) ਵੱਲੋਂ ਟਾਵਰ ਲਾਉਣ ਲਈ ਵਰਤੀ ਜਾਂਦੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਨੂੰ ਵਿਚਾਰਨ ਲਈ ਨੀਤੀ ਲੈ ਕੇ ਆਵੇਗੀ। ਹਾਲਾਂਕਿ, ਮੁੱਖ ਮੰਤਰੀ ਨੇ ਬਿਜਲੀ ਦੀਆਂ ਤਾਰਾਂ ਹੇਠਲੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ ਕਿਉਂ ਜੋ ਸੂਬਾ ਭਰ ਵਿੱਚ ਇਨ੍ਹਾਂ ਤਾਰਾਂ ਹੇਠ 105 ਏਕੜ ਰਕਬਾ ਖੇਤੀਬਾੜੀ ਜ਼ਮੀਨ ਦਾ ਆਉਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਜਾਣਕਾਰੀ ਦਿੱਤੀ ਕਿ ਬਠਿੰਡਾ ਜ਼ਿਲ੍ਹੇ ਵਿੱਚ ਟਾਵਰਾਂ ਹੇਠਲੀ ਜ਼ਮੀਨ ਐਕਵਾਇਰ ਨਹੀਂ ਕੀਤੀ ਗਈ ਕਿਉਂਕਿ ਟਾਵਰਾਂ ਅਤੇ ਟਰਾਂਸਮਿਸ਼ਨ ਲਾਈਨਾਂ ਹੇਠਾਂ ਆਉਂਦੀ ਜ਼ਮੀਨ ‘ਤੇ ਖੇਤੀਬਾੜੀ ਦੇ ਕੰਮਾਂ ‘ਤੇ ਕੋਈ ਰੋਕ ਨਹੀਂ ਹੈ। ਇਸ ਲਈ ਜ਼ਮੀਨ ਨੂੰ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੀ.ਐਸ.ਟੀ.ਸੀ.ਐਲ. ਦੁਆਰਾ ਕਿਸਾਨਾਂ ਦੀ ਜ਼ਮੀਨ ‘ਤੇ ਬਿਜਲੀ ਦੇ ਪੋਲ ਲਾਉਣ ਸਬੰਧੀ ਪੇਸ਼ ਕੀਤੇ ਧਿਆਨ ਦਿਵਾਊਂ ਮਤੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਇੰਡੀਆ ਟੈਲੀਗ੍ਰਾਫ ਐਕਟ-1885 ਦੇ ਤਹਿਤ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਸਦਨ ਨੂੰ ਇਹ ਵੀ ਦੱਸਿਆ ਕਿ 23 ਟਾਵਰਾਂ ਦੀਆਂ ਸਟੱਬਿੰਗ (ਨੀਹਾਂ) ਦੌਰਾਨ ਕਿਸਾਨਾਂ ਨੂੰ 6,38,087/- ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੈਸ: ਐਚ.ਐਮ.ਈ.ਐਲ. (ਐਚ.ਪੀ.ਸੀ.ਐਲ. ਮਿੱਤਲ ਅਨਰਜੀ ਲਿਮਟਿਡ) ਨੂੰ 220 ਮੈਗਾਵਾਟ ਦਾ ਕੁਨੈਕਸ਼ਨ ਦੇਣ ਲਈ 400 ਕੇ.ਵੀ. ਲਾਈਨ ਦਾ ਨਿਰਮਾਣ ਦਾ ਕੰਮ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਵੱਲੋਂ ਆਪਣੇ ਹੱਥਾਂ ਵਿੱਚ ਦੋ ਹਿੱਸਿਆਂ ‘ਚ ਲਿਆ ਗਿਆ ਹੈ। ਇਕ ਹਿੱਸੇ ਦਾ ਕੰਮ ਐਲ.ਆਈ.ਐਲ.ਓ. ਪੁਆਇੰਟ (ਪਿੰਡ ਜਗਾ ਰਾਮ ਤੀਰਥ) ਤੋਂ ਬਹਿਮਣ ਜੱਸਾ ਸਿੰਘ (400 ਕੇ.ਵੀ.ਏ. ਸਟੇਸ਼ਨ) ਤੱਕ ਦਾ ਹੈ ਜਿਸ ਦੀਆਂ ਲੰਬਾਈ 16.083 ਕਿਲੋਮੀਟਰ ਅਤੇ 50 ਟਾਵਰ ਹਨ ਜਿਨ੍ਹਾਂ ਵਿੱਚੋਂ 13 ਦੀਆਂ ਨੀਂਹਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਦੂਜੇ ਹਿੱਸੇ ਦਾ ਕੰਮ ਪਿੰਡ ਬਹਿਮਣ ਜੱਸਾ ਸਿੰਘ ਤੋਂ ਤਲਵੰਡੀ ਸਾਬੋ ਤੱਕ 17.238 ਕਿਲੋਮੀਟਰ ਦੀ ਕੁੱਲ ਲੰਬਾਈ ਨਾਲ ਸ਼ੁਰੂ ਹੁੰਦਾ ਹੈ ਜੋ 53 ਟਾਵਰਾਂ ਨਾਲ 11 ਪਿੰਡਾਂ ਵਿੱਚੋਂ ਗੁਜ਼ਰਦਾ ਹੈ ਜਿਨ੍ਹਾਂ ਵਿੱਚੋਂ 10 ਟਾਵਰਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ।

Share this story
WRITTEN BY

BREAKING