May 5, 2026
#ਪ੍ਰਮੁੱਖ ਖ਼ਬਰਾਂ #ਭਾਰਤ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀਂ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰ ਕੇ ਰਾਜਧਾਨੀ ਦੇ ਆਰਥਿਕ ਵਿਕਾਸ ਦੇ ਸੰਬੰਧ ਵਿੱਚ ਚਰਚਾ ਕੀਤੀ| ਸਿਸੋਦੀਆ, ਜਿਨ੍ਹਾਂ ਕੋਲ ਵਿੱਤ ਵਿਭਾਗ ਵੀ ਹੈ, 16 ਫਰਵਰੀ ਨੂੰ ਸਹੁੰ ਚੁੱਕਣ ਤੋਂ ਬਾਅਦ ਪਹਿਲੀ ਵਾਰ ਸੀਤਾਰਮਨ ਨਾਲ ਮੁਲਾਕਾਤ ਕੀਤੀ| ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੂੰ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰਨਾ ਹੈ|ਸਿਸੋਦੀਆ ਨੇ ਸੀਤਾਰਮਨ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ ਚਰਚਾ ਸਕਾਰਾਤਮਕ ਰਹੀ ਅਤੇ ਦੋਹਾਂ ਦਰਮਿਆਨ ਦਿੱਲੀ ਦੇ ਆਰਥਿਕ ਵਿਕਾਸ ਨੂੰ ਲੈ ਕੇ ਚਰਚਾ ਹੋਈ| ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਸੀ| ਕੇਜਰੀਵਾਲ ਨੇ ਬਾਅਦ ਵਿੱਚ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਸ਼ਾਹ ਨਾਲ ਮੁਲਾਕਾਤ ਚੰਗੀ ਰਹੀ| ਉਨ੍ਹਾਂ ਨੇ ਕਿਹਾ ਕਿ ਦੋਸਤਾਨਾ ਮਾਹੌਲ ਵਿੱਚ ਬੈਠਕ ਹੋਈ, ਜਿਸ ਵਿੱਚ ਅਸੀਂ ਵੱਖ-ਵੱਖ ਮਸਲਿਆਂ ਤੇ ਚਰਚਾ ਕੀਤੀ| ਦੋਵੇਂ ਇਸ ਗੱਲ ਤੇ ਸਹਿਮਤ ਹੋਏ ਕਿ ਦਿੱਲੀ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ ਅਤੇ ਅਸੀਂ ਇਕੱਠੇ ਮਿਲ ਕੇ ਕੰਮ ਕਰਾਂਗੇ|” ਮੁੱਖ ਮੰਤਰੀ ਨੇ ਸ਼ਾਹੀਨ ਬਾਗ ਦੇ ਧਰਨੇ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਕਿਹਾ ਕਿ ਸ਼ਾਹ ਨਾਲ ਇਸ ਮਸਲੇ ਤੇ ਕੋਈ ਚਰਚਾ ਨਹੀਂ ਹੋਈ|