Skip to content

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ

Share this story

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਹਲਕਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜੀਆਂ, ਜਿਨ੍ਹਾਂ ਨੇ ਦੋ ਦਿਨ ਲੰਗਰ ਸੇਵਾ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤ ਵੱਲੋਂ ਲੰਗਰ ਲਈ ਆਟਾ, ਦਾਲਾਂ, ਚਾਵਲ, ਚਾਹ ਪੱਤੀ, ਖੰਡ, ਘਿਓ, ਰੀਫਾਇੰਡ, ਸਰੋਂ ਦਾ ਤੇਲ, ਦੇਸੀ ਘਿਓ, ਕਣਕ, ਪਿਆਜ, ਸਬਜ਼ੀਆਂ, ਮਸਾਲੇ, ਡਰਾਈ ਫਰੂਟ ਅਤੇ ਦੁੱਧ ਆਦਿ ਰਸਦਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਅਸਥਾਨ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਿਕਤਾ ਦਾ ਕੇਂਦਰ ਹੈ। ਇਥੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ। ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਕੇ ਲੰਗਰ ’ਚ ਪ੍ਰਸ਼ਾਦਾ ਛੱਕ ਕੇ ਤ੍ਰਿਪਤ ਹੁੰਦੀਆਂ ਹਨ। ਇਥੇ ਲੰਗਰ ਸੇਵਾ ਦਾ ਸੁਭਾਅ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਸੰਭਵ ਹੈ। ਉਨ੍ਹਾਂ ਦੱਸਿਆ ਕਿ ਹਲਕਾ ਦੋਰਾਹਾ ਦੀਆਂ ਸੰਗਤਾਂ ਹਰ ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਖੇ ਸੇਵਾ ਕਰਨ ਲਈ ਪੁੱਜਦੀਆਂ ਹਨ। ਪੂਰੇ ਹਲਕੇ ਦੀਆਂ ਸੰਗਤਾਂ ਵੱਲੋਂ ਰਲ ਮਿਲ ਕੇ ਲੰਗਰ ਲਈ ਰਸਦਾਂ ਇਕੱਠੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਥੇ ਸੇਵਾ ਕਰਨ ਮਗਰੋਂ ਸੰਗਤ ਆਪਣੇ ਆਪ ਨੂੰ ਭਾਗਸ਼ਾਲੀ ਮਹਿਸੂਸ ਕਰਦੀ ਹੈ। ਇਸ ਦੌਰਾਨ ਹਲਕਾ ਦੋਰਾਹਾ ਦੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਮੈਨੇਜਰ ਸ. ਮਨਜਿੰਦਰ ਸਿੰਘ ਮੰਡ, ਸ. ਮੁਖਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਹਲਕਾ ਦੋਰਾਹਾ ਦੀਆਂ ਸੰਗਤਾਂ ਵਿੱਚੋਂ ਸ. ਸੁਖਵਿੰਦਰ ਸਿੰਘ, ਸ. ਜਰਨੈਲ ਸਿੰਘ, ਸ. ਗੁਰਮੇਲ ਸਿੰਘ, ਨੰਬਰਦਾਰ ਸ਼ਮਸ਼ੇਰ ਸਿੰਘ, ਸ. ਕੇਸਰ ਸਿੰਘ, ਸ. ਤਾਰਾ ਸਿੰਘ, ਸ. ਅਵਤਾਰ ਸਿੰਘ, ਸ. ਅਮਰੀਕ ਸਿੰਘ ਯੂ.ਐਸ.ਏ., ਸ. ਗੁਰਮੇਲ ਸਿੰਘ ਨੰਬਰਦਾਰ, ਸ. ਗੁਰਜੀਤ ਸਿੰਘ, ਸ. ਮਨਜੀਤ ਸਿੰਘ, ਸ. ਅਮਰਜੀਤ ਸਿੰਘ, ਸ. ਸੁਖਜੀਤ ਸਿੰਘ, ਸ. ਬੱਗਾ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਗੁਰਸ਼ਰਨ ਕੌਰ, ਸ. ਗੁਰਮੀਤ ਸਿੰਘ, ਸ. ਹਰਦੀਪ ਸਿੰਘ, ਸ. ਬਹਾਦਰ ਸਿੰਘ, ਸ. ਪ੍ਰਿਤਪਾਲ ਸਿੰਘ, ਭਾਈ ਅਜੀਤ ਸਿੰਘ, ਭਾਈ ਕੁਲਦੀਪ ਸਿੰਘ, ਸ. ਭਵਨਦੀਪ ਸਿੰਘ, ਸ. ਹਰਭਜਨ ਸਿੰਘ ਖੰਨਾ, ਸ. ਸੋਹਨ ਸਿੰਘ, ਭਾਈ ਸਤਨਾਮ ਸਿੰਘ ਆਦਿ ਮੌਜੂਦ ਸਨ।

Share this story
WRITTEN BY

BREAKING