ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਜਤਾਈ ਚਿੰਤਾ
ਨਵੀਂ ਦਿੱਲੀ – ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਅੱਜ ਭਾਵ ਮੰਗਲਵਾਰ ਨੂੰ ਐਮਰਜੰਸੀ ਬੈਠਕ ਬੁਲਾਈ ਹੈ। ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ”ਦਿੱਲੀ ਦੇ ਕੁਝ ਹਿੱਸਿਆਂ ਦੇ ਹਾਲਾਤਾਂ ਨੂੰ ਲੈ ਕੇ ਚਿੰਤਿਤ ਹਾਂ, ਸਾਰਿਆਂ ਨੂੰ ਹਿੰਸਾ ਛੱਡਣ ਦੀ ਬੇਨਤੀ ਕਰਦਾ ਹਾਂ।” ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਇਸ ਬੈਠਕ ‘ਚ ਹਿੰਸਾਗ੍ਰਸਤ ਇਲਾਕਿਆਂ ਦੇ ਵਿਧਾਇਕਾਂ, ਮੁੱਖ ਸਕੱਤਰਾਂ, ਗ੍ਰਹਿ ਸਕੱਤਰਾਂ ਸਮੇਤ ਕਈ ਹੋਰ ਵੱਡੇ ਆਧਿਕਾਰੀਆਂ ਨੂੰ ਬੁਲਾਇਆ ਗਿਆ ਹੈ। ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ‘ਚ ਸੋਮਵਾਰ ਨੂੰ ਹੋਈ ਹਿੰਸਾ ‘ਚ 3 ਫਾਇਰ ਬ੍ਰਿਗੇਡ ਅਧਿਕਾਰੀ ਜ਼ਖਮੀ ਹੋ ਗਏ। ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਹੈ ਕਿ ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਦਿੱਲੀ ਤੋਂ ਲਗਭਗ 45 ਫੋਨ ਕੀਤੇ ਗਏ ਸੀ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਨੂੰ ਫੋਨ ‘ਤੇ ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਜਦੋਂ ਕਰਮਚਾਰੀ ਮੌਕੇ ‘ਤੇ ਪਹੁੰਚੇ ਸੀ ਤਾਂ ਪ੍ਰਦਰਸ਼ਨਕਾਰੀਆਂ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ‘ਤੇ ਪਥਰਾਅ ਕੀਤਾ ਅਤੇ ਹੋਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਤਿੰਨ ਫਾਇਰ ਬ੍ਰਿਗੇਡ ਕਰਮਚਾਰੀ ਜ਼ਖਮੀ ਹੋ ਗਏ।






