ਗਾਂਧੀ ਦੇ ਸਿਧਾਂਤਾਂ ’ਤੇ ਚੱਲਣ ਦੀ ਹੁਣ ਸਭ ਤੋਂ ਵੱਧ ਲੋੜ: ਗੁਟੇਰੇਜ਼
ਸੰਯੁਕਤ ਰਾਸ਼ਟਰ – ਦਿੱਲੀ ਹਿੰਸਾ ’ਤੇ ਅਫਸੋਸ ਪ੍ਰਗਟਾਉਂਦਿਆਂ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਇਸ ਵੇਲੇ ਮਹਾਤਮਾ ਗਾਂਧੀ ਦੇ ਸਿਧਾਂਤਾਂ ’ਤੇ ਚੱਲਣ ਦੀ ਸਭ ਤੋਂ ਵੱਧ ਲੋੜ ਹੈ ਕਿਉਂਕਿ ਭਾਈਚਾਰਕ ਮੇਲ-ਮਿਲਾਪ ਲਈ ਸਾਜ਼ਗਾਰ ਹਾਲਾਤ ਪੈਦਾ ਕੀਤੇ ਜਾਣੇ ਜ਼ਰੂਰੀ ਹਨ।ਸੰਯੁਕਤ ਰਾਸ਼ਟਰ ਮੁਖੀ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ ਕਿ ਗੁਟੇਰੇਜ਼ ਨੇ ਦਿੱਲੀ ਵਿੱਚ ਪ੍ਰਦਰਸ਼ਨਾਂ ਦੌਰਾਨ ਝੜਪਾਂ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਵੱਧ ਤੋਂ ਵੱਧ ਸੰਜਮ ਰੱਖਣ ਤੇ ਹਿੰਸਾ ਤੋਂ ਗੁਰੇਜ਼ ਕਰਨ ਦਾ ਸੱਦਾ ਦਿੱਤਾ ਹੈ। ਦੁਜਾਰਿਕ ਨੇ ਕਿਹਾ,‘‘ਸਕੱਤਰ ਜਨਰਲ ਵਲੋਂ ਭਾਰਤ ਅਤੇ ਹਿੰਸਾ ਸਬੰਧੀ ਸਥਿਤੀ ’ਤੇ ਨੇੜਿਉਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਦੌਰਾਨ ਦਿੱਲੀ ਵਿੱਚ ਹੋਈਆਂ ਮੌਤਾਂ ਕਾਰਨ ਉਹ ਦੁਖੀ ਹਨ। ਉਨ੍ਹਾਂ ਵੱਧ ਤੋਂ ਵੱਧ ਸੰਜਮ ਵਰਤਣ ਅਤੇ ਹਿੰਸਾ ਤੋਂ ਗੁਰੇਜ਼ ਕਰਨ ਦਾ ਸੱਦਾ ਦਿੱਤਾ ਹੈ।






