May 5, 2026
#ਭਾਰਤ

ਪੰਜਾਬ ‘ਚ ਮਿਲੇ ਦੋ ਸ਼ੱਕੀ ਮਰੀਜ਼, ਹਾਲ ਹੀ ਇਟਲੀ ਤੋਂ ਆਏ ਵਾਪਸ

ਨਵੀਂ ਦਿੱਲੀ – ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ ਭਰਤੀ ਹਨ। ਦੋਵੇਂ ਵਿਅਕਤੀ ਹਾਲ ਹੀ ‘ਚ ਇਟਲੀ ਤੋਂ ਵਾਪਸ ਆਏ ਹਨ। ਇਨ੍ਹਾਂ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ। ਇਨ੍ਹਾਂ ਨੂੰ ਕਿਸੇ ਨਾਲ ਮਿਲਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਦੋਵੇਂ ਮਰੀਜ਼ਾ ਨੂੰ ਨਿਗਰਾਨੀ ‘ਚ ਰੱਖਿਆ ਗਿਆ ਹੈ। ਪੁਣੇ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ। ਜੰਮੂ-ਕਸ਼ਮੀਰ ‘ਚ ਕੋਰੋਨਾ ਵਾਇਰਸ ਨਾਲ ਸੰਕ੍ਰਮਣ ਦੀ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ 32 ਤਕ ਪਹੁੰਚ ਗਈ। ਇਸ ਵਿਅਕਤੀ ਦਾ ਜੰਮੂ ‘ਚ ਸਰਕਾਰੀ ਮੈਡੀਕਲ ਕਾਲਜ ‘ਚ ਇਲਾਜ ਹੋ ਰਿਹਾ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਜਾਣਕਾਰੀ ਦਿੱਤੀ ਸੀ ਕਿ ਜੰਮੂ ਦੇ ਦੋ ਸ਼ੱਕੀ ਰੋਗੀਆਂ ਦੀ ਪ੍ਰੀਖਣ ਰਿਪੋਰਟ ਆਈ ਹੈ। ਉਨ੍ਹਾਂ ਦੇ ਵਾਇਰਸ ਤੋਂ ਸੰਕ੍ਰਮਿਤ ਹੋਣ ਦੀ ਬੇਹੱਦ ਸੰਭਾਵਨਾ ਹੈ। ਸੰਯੁਕਤ ਅਰਬ ਅਮੀਰਾਤ (”15) ‘ਚ ਕੋਰੋਨਾ ਵਾਇਰਸ ਨਾਲ ਸੰਕ੍ਰਮਣ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ ਇਕ ਭਾਰਤੀ ਵੀ ਸ਼ਾਮਲ ਹੈ। ਦੇਸ਼ ਵਿਚ ਹੁਣ ਤਕ 45 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਹਤ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੇਸ਼ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਬਿਆਨ ‘ਚ ਕਿਹਾ ਕਿ ਸੰਯੁਕਤ ਅਰਬ ਅਮੀਰਾਤ ‘ਚ 15 ਨਵੇਂ ਮਾਮਲਿਆਂ ‘ਚੋਂ 13 ਹਾਲ ਹੀ ਵਿਦੇਸ਼ ਤੋਂ ਵਾਪਸ ਆਏ ਹਨ।ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਦੋਵਾਂ ਨੂੰ ਆਇਸੋਲੇਸ਼ਨ ‘ਚ ਰੱਖਿਆ ਗਿਆ ਹੈ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਦੋਵਾਂ ਨੇ ਡਾਕਟਰਾਂ ਦੀ ਸਲਾਹ ਨਾ ਮੰਨਦੇ ਹੋਏ ਹਸਪਤਾਲ ਛੱਡ ਦਿੱਤਾ ਸੀ ਤੇ ਬਾਅਦ ‘ਚ ਉਨ੍ਹਾਂ ਨੂੰ ਵਾਪਸ ਲਿਆਂਦਾ ਗਿਆ। ਜੰਮੂ ਤੇ ਸਾਂਬਾ ਜ਼ਿਲ੍ਹਿਆਂ ‘ਚ ਸਾਰੇ ਪ੍ਰਾਇਮਰੀ ਸਕੂਲਾਂ ਨੂੰ 31 ਮਾਰਚ ਤਕ ਬੰਦ ਕਰਨ ਦਾ ਵੀ ਐਲਾਨ ਕੀਤਾ ਹੈ। ਰਾਜਸਥਾਨ ‘ਚ ਇਟਾਲੀਅਨ ਜੋੜੇ ਤੋਂ ਇਲਾਵਾ ਕਿਸੇ ਹੋਰ ਸ਼ੱਕੀ ਮਰੀਜ਼ ‘ਚ ਕੋਰੋਨਾ ਵਾਇਰਸ ਦੇ ਸੰਕ੍ਰਮਣ ਦੀ ਪੁਸ਼ਟੀ ਨਹੀਂ ਹੋਈ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਇਸ ਦੀ ਜਾਣਕਾਰੀ ਇਕ ਅਧਿਕਾਰੀ ਦੇ ਹਵਾਲੇ ਤੋਂ ਦਿੱਤੀ। ਹੁਣ ਤਕ 282 ਸੈਂਪਲਾਂ ਦੀ ਜਾਂਚ ਹੋਈ ਹੈ। ਇਨ੍ਹਾਂ ਵਿਚੋਂ 280 ‘ਚ ਸੰਕ੍ਰਮਣ ਦੀ ਪੁਸ਼ਟੀ ਨਹੀਂ ਹੋਈ ਹੈ। 21 ਤੋਂ 28 ਫਰਵਰੀ ਤਕ ਝੁੰਝੁਨੂ, ਬੀਕਾਨੇਰ, ਜੈਸਲਮੇਰ, ਜੋਧਪੁਰ, ਉਦੈਪੁਰ ਤੇ ਜੈਪੁਰ ਘੁੰਮਣ ਆਏ ਸੈਲਾਨੀਆਂ ਦੇ ਇਕ ਸਮੂਹ ਦਾ ਹਿੱਸਾ ਰਹੇ ਬਜ਼ੁਰਗ ਇਟਾਲੀਅਨ ਜੋੜੇ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਤੋਂ ਬਾਅਦ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲਿਆਂ ਦੇ ਸੈਂਪਲ ਲਏ ਗਏ ਸਨ। ਉਨ੍ਹਾਂ ਵਿਚ ਸੰਕ੍ਰਮਣ ਦੀ ਪੁਸ਼ਟੀ ਨਹੀਂ ਹੋਈ ਹੈ।