June 15, 2026
#ਦੇਸ਼ ਦੁਨੀਆਂ

ਪਾਕਿਸਤਾਨ ਸਰਕਾਰ ਵਲੋਂ ਨਾਗਰਿਕਾਂ ਤੇ ਕਰਤਾਰਪੁਰ ਸਾਹਿਬ ਜਾਣ ਤੇ ਪਾਬੰਦੀ

ਇਸਲਾਮਾਬਾਦ – ਕੋਰੋਨਾ ਵਾਇਰਸ ਕਾਰਨ ਵਿਸ਼ਵ ਭਰ ਵਿੱਚ ਫੈਲੀ ਦਹਿਸ਼ਤ ਦੇ ਦੌਰਾਨ ਪਾਕਿਸਤਾਨ ਸਰਕਾਰ ਨੇ ਆਪਣੇ ਨਾਗਰਿਕਾਂ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਤੇ ਰੋਕ ਲਗਾ ਦਿੱਤੀ ਹੈ ਹਾਲਾਂਕਿ ਇਹ ਰੋਕ ਭਾਰਤ ਤੋਂ ਆਉਣ ਵਾਲੀ ਸੰਗਤ ਤੇ ਨਹੀਂ ਲਗਾਈ ਗਈ ਹੈ| ਭਾਰਤੀ ਸੰਗਤਾਂ ਪਹਿਲਾਂ ਦੀ ਤਰ੍ਹਾਂ ਦਰਸ਼ਨ ਕਰਨ ਲਈ ਜਾ ਸਕਦੀਆਂ ਹਨ| ਜਿਕਰਯੋਗ ਹੈ ਕਿ ਭਾਰਤ ਸਰਕਾਰ ਵੀ ਕੋਰੋਨਾ ਵਾਇਰਸ ਸਬੰਧੀ ਕਾਫੀ ਚੌਕਸ ਹੈ ਤੇ ਇੱਥੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ-ਆਉਣ ਵਾਲੇ ਸ਼ਰਧਾਲੂਆਂ ਦੀ ਲਾਂਘੇ ਤੇ ਜਾਂਚ ਕੀਤੀ ਜਾਂਦੀ ਹੈ ਤੇ ਫਿਰ ਉਨ੍ਹਾਂ ਨੂੰ ਜਾਣ ਦਿੱਤਾ ਜਾਂਦਾ ਹੈ| ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਕਈ ਫਲਾਈਟਾਂ ਨੂੰ ਘਟਾ ਦਿੱਤਾ ਹੈ ਤੇ ਬਹੁਤ ਸਾਰੇ ਸਕੂਲਾਂ ਨੂੰ ਬੰਦ ਕਰ ਦਿਤਾ ਹੈ|