ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ, 2700 ਅੰਕ ਡਿੱਗਾ ਸੈਂਸੈਕਸ
ਮੁੰਬਈ – ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੇਅਰ ਬਾਜ਼ਾਰ ਵਿੱਚ ਫਿਰ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ| ਦਿਨ ਭਰ ਦੇ ਕਾਰੋਬਾਰ ਤੋਂ ਬਾਅਦ ਅੱਜ ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁੱਖ ਇੰਡੈਕਸ ਸੈਂਸੈਕਸ 2713.41 ਅੰਕ ਯਾਨੀ ਕਿ 7.96 ਫੀਸਦੀ ਦੀ ਗਿਰਾਵਟ ਤੋਂ ਬਾਅਦ 31,390.07 ਦੇ ਪੱਧਰ ਤੇ ਬੰਦ ਹੋਇਆ ਹੈ| ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 756.10 ਅੰਕ ਯਾਨੀ ਕਿ 7.60 ਫੀਸਦੀ ਦੀ ਗਿਰਾਵਟ ਤੋਂ ਬਾਅਦ 9,199.10 ਦੇ ਪੱਧਰ ਤੇ ਬੰਦ ਹੋਇਆ | ਕੋਰੋਨਾ ਵਾਇਰਸ ਦੇ ਕਾਰਨ ਗਲੋਬਲ ਅਰਥਵਿਵਸਥਾ ਨੂੰ ਬਚਾਉਣ ਲਈ ਦੁਨੀਆ ਭਰ ਦੇ ਕੇਂਦਰੀ ਬੈਂਕ ਅੱਗੇ ਆ ਰਹੇ ਹਨ ਅਤੇ ਅਮਰੀਕੀ ਫੈਡਰਲ ਬੈਂਕ ਨੇ ਵਿਆਜ ਦਰਾਂ ਵਿੱਚ ਕਟੌਤੀ ਕੀਤੀ ਹੈ| ਨਿਊਜ਼ੀਲੈਂਡ ਦੇ ਕੇਂਦਰੀ ਬੈਂਕ ਨੇ ਮੀਟਿੰਗ ਤੋਂ ਬਾਅਦ ਵਿਆਜ ਦਰਾਂ ਵਿਚ 75 ਆਧਾਰ ਅੰਕਾਂ ਦੀ ਕਟੌਤੀ ਕੀਤੀ ਹੈ| ਇਸ ਤੋਂ ਪਹਿਲਾਂ ਸੰਯੁਕਤ ਅਰਬ ਅਮੀਰਾਤ(ਯੂ.ਏ.ਈ.) ਦੇ ਕੇਂਦਰੀ ਬੈਂਕ ਨੇ 27 ਅਰਬ ਡਾਲਰ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ| ਸਾਊਦੀ ਅਰਬ ਨੇ ਵੱਖ ਤੋਂ 13 ਅਰਬ ਡਾਲਰ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ| ਇਸਦੇ ਬਾਵਜੂਦ ਅੱਜ ਬਾਜ਼ਾਰ ਵਿੱਚ ਗਿਰਾਵਟ ਦੇਖੀ ਗਈ|






