September 25, 2026
#ਭਾਰਤ

ਭਾਜਪਾ ਕਰੋਨਾਵਾਇਰਸ ਕਰ ਕੇ ਇਕ ਮਹੀਨੇ ਪ੍ਰਦਰਸ਼ਨ ਨਹੀਂ ਕਰੇਗੀ

ਨਵੀਂ ਦਿੱਲੀ – ਭਾਜਪਾ ਦੇ ਪ੍ਰਧਾਨ ਜੇ ਪੀ ਨੱਢਾ ਨੇ ਕਿਹਾ ਕਿ ਪਾਰਟੀ ਨੇ ਕਰੋਨਾਵਾਇਰਸ ਫੈਲਣ ਕਰਕੇ ਇਕ ਮਹੀਨੇ ਤਕ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਜਾਂ ਰੋਸ ਵਿਖਾਵੇ ਨਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜਨਤਕ ਇਕੱਠ ਨਹੀਂ ਕਰੇਗੀ ਅਤੇ ਜੇਕਰ ਲੋੜ ਪਈ ਤਾਂ ਪਾਰਟੀ ਦੇ ਸੀਨੀਅਰ ਆਗੂ ਮੈਮੋਰੰਡਮਾਂ ਰਾਹੀਂ ਆਪਣੇ ਵਿਚਾਰ ਜ਼ਾਹਰ ਕਰਨਗੇ। ਸ੍ਰੀ ਨੱਢਾ ਨੇ ਕਿਹਾ ਕਿ ਪਾਰਟੀ ਦੀਆਂ ਸਾਰੀਆਂ ਇਕਾਈਆਂ ਨੂੰ ਕਿਹਾ ਗਿਆ ਹੈ ਕਿ ਉਹ ਕਰੋਨਾਵਾਇਰਸ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਭਾਜਪਾ ਦੇ ਪ੍ਰਧਾਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਦਿਨ ਪਹਿਲਾਂ ਸੰਸਦੀ ਦਲ ਦੀ ਬੈਠਕ ’ਚ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਸੀ ਕਿ ਉਹ ਛੋਟੇ ਗਰੁੱਪਾਂ ’ਚ ਲੋਕਾਂ ਨੂੰ ਕਰੋਨਾਵਾਇਰਸ ਬਾਰੇ ਜਾਗਰੂਕ ਕਰਨ।