Skip to content

ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਲਈ ਜਾਰੀ ਰਹੇਗੀ: ਰਜ਼ੀਆ ਸੁਲਤਾਨਾ

Share this story

ਕੋਵਿਡ-19 ਦੇ ਬਾਵਜੂਦ 4.25 ਲੱਖ ਵਾਹਨ ‘ਤੇ ਲਗਾਈਆਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ
ਚੰਡੀਗੜ – ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ‘ਬਿਨਾਂ ਕਿਸੇ ਦੇਰੀ‘ ਦੇ ਐਚ.ਐਸ.ਆਰ.ਪੀ. (ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ) ਲਗਾਉਣ ਸਬੰਧੀ ਅਪੀਲ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲਗਾਉਣ ਵਾਲੇ ਕੇਂਦਰਾਂ ਦੀ ਗਿਣਤੀ 22 ਤੋਂ ਵਧਾ ਕੇ 82 ਕਰ ਦਿੱਤੀ ਹੈ ਅਤੇ ਇਹ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਤੱਕ ਜਾਰੀ ਰਹੇਗੀ।ਮੰਤਰੀ ਨੇ ਕਿਹਾ ਕਿ ਕੋਵਿਡ-19 ਨਾਲ ਪੈਦਾ ਹੋਈ ਸਥਿਤੀ ਦੇ ਬਾਵਜੂਦ, 5 ਲੱਖ ਤੋਂ ਵੱਧ ਵਾਹਨ ਮਾਲਕਾਂ ਨੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਅਰਜ਼ੀ ਦਿੱਤੀ ਹੈ ਅਤੇ ਲਗਭਗ 4.25 ਲੱਖ ਵਾਹਨ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹ ਆਨਲਾਈਨ ਬੁਕਿੰਗ ਪ੍ਰਣਾਲੀ ਅਤੇ ਘਰਾਂ ਵਿਚ ਹੀ ਨੰਬਰ ਪਲੇਟਾਂ ਲਗਾਉਣ ਦੀ ਸਹੂਲਤ ਨਾਲ ਸੰਭਵ ਹੋਇਆ ਹੈ।ਉਹਨਾਂ ਕਿਹਾ ਕਿ ਵਾਹਨ ਮਾਲਕਾਂ ਵਲੋਂ ਮਿਲੇ ਹੁੰਗਾਰੇ ਨੂੰ ਵੇਖਦਿਆਂ ਇਹ ਸੇਵਾ ਆਮ ਲੋਕਾਂ ਲਈ ਅਗਲੇ ਦੋ ਮਹੀਨਿਆਂ ਲਈ ਜਾਰੀ ਰਹੇਗੀ ਤਾਂ ਜੋ ਬਾਕੀ ਰਹਿੰਦੇ ਵਾਹਨ ਮਾਲਕ ਵੀ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਵਾ ਸਕਣ। ਉਹਨਾਂ ਅੱਗੇ ਕਿਹਾ ਕਿ ਵਾਹਨਾਂ ਦੇ ਮਾਲਕ ਇਕ ਵਿਸ਼ੇਸ਼ ਵੈੱਬਸਾਈਟ .. ਰਾਹੀਂ ਜਾਂ ਮੋਬਾਈਲ ਐਪਲੀਕੇਸ਼ਨ ਡਾਉਨਲੋਡ ਕਰਕੇ ਨੰਬਰ ਪਲੇਟਾਂ ਲਗਾਉਣ ਸਬੰਧੀ ਆਨਲਾਈਨ ਸਮਾਂ ਲੈ ਸਕਦੇ ਹਨ।

Share this story
WRITTEN BY

BREAKING