Skip to content

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

Share this story

ਹੁਣ ਤੱਕ ਮੰਡੀਆਂ ਵਿਚੋਂ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ

ਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ 2020 ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਪੀ.ਐਸ.ਡਬਲਿਊ.ਸੀ ਅਤੇ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ਗ੍ਰੇਡ ਏ ਦੇ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ।ਉਨ੍ਹਾਂ ਕਿਹਾ, ‘‘ ਸੂਬੇ ਦੀਆਂ ਮੰਡੀਆਂ ਵਿੱਚ 10 ਅਕਤੂਬਰ ਤੱਕ ਕੁੱਲ 23.38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 22.62 ਲੱਖ ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਅਤੇ 0.13 ਲੱਖ ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦਿਆ ਗਿਆ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਵਿਆਪਕ ਪ੍ਰਬੰਧ ਅਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾਲ ਆਵੇ। ਕੈਬਨਿਟ ਮੰਤਰੀ ਸ੍ਰੀ ਆਸ਼ੂ ਨੇ ਕਿਸਾਨਾਂ ਨੂੰ ਸਾਰੇ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ 4221 ਮੰਡੀਆਂ ਅਤੇ ਖਰੀਦ ਕੇਂਦਰ ਕਾਰਜਸ਼ੀਲ ਹਨ।

Share this story
WRITTEN BY

BREAKING