Skip to content

ਸ਼ਹਿਰੀਆਂ ਵੱਲੋਂ ਕਿਸਾਨਾਂ ਨੂੰ ਸਮਰਥਨ, ਪੰਜਾਬੀ ਗਾਇਕ ਕੰਵਰ ਗਰੇਵਾਲ ਅਤੇ ਮਹਿਤਾਬ ਵਿਰਕ ਪੁੱਜੇ

Share this story

ਲੁਧਿਆਣਾ – ਲੁਧਿਆਣਾ ਵਿੱਚ ਕਿਸਾਨਾਂ ਨੂੰ ਸਮਰਥਨ ਦੇਣ ਲਈ ਅੱਜ ਸ਼ਹਿਰੀਆਂ ਵੱਲੋਂ ਇਕਜੁਟਤਾ ਵਿਖਾਈ ਗਈ ਅਤੇ ਇੱਕ ਬੈਨਰ ਹੇਠ ਇਕੱਠੇ ਹੋ ਕੇ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਸਮਰਥਨ ਦੇ ਵਿਚ ਜਾਮਾ ਮਸਜਿਦ ਦੇ ਨਾਇਬ ਇਮਾਮ ਸਣੇ ਕਈ ਪੰਜਾਬੀ ਗਾਇਕ ਵੀ ਇਕੱਠੇ ਹੋਏ। ਜਿਨ੍ਹਾਂ ਵਿੱਚ ਕੰਵਰ ਗਰੇਵਾਲ ਅਤੇ ਮਹਿਤਾਬ ਵਿਰਕ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਦੌਰਾਨ ਨਾਇਬ ਇਮਾਮ ਨੇ ਕਿਹਾ ਕਿ ਅੱਜ ਕਿਸਾਨਾਂ ਦਾ ਸਾਥ ਦੇਣ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਇਹ ਤਕਲੀਫ ਸਾਰਿਆਂ ਦੀ ਸਾਂਝੀ ਹੈ। ਕੰਵਰ ਗਰੇਵਾਲ ਨੇ ਵੀ ਕਿਸਾਨਾਂ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਇਨ੍ਹਾਂ ਧਰਨਿਆਂ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਇਸ ਤਰ੍ਹਾਂ ਕੰਵਰ ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਦੇ ਵਿੱਚ ਜੋਸ਼ ਹੈ ਅਤੇ ਅੱਜ ਉਹ ਸਰਕਾਰ ਨਾਲ ਸਿੱਧੀ ਟੱਕਰ ਲੈ ਰਹੇ ਨੇ, ਉਨ੍ਹਾਂ ਕਿਹਾ ਕਿ ਜੋ ਸ਼ਹਿਰੀਆਂ ਵੱਲੋਂ ਕਿਸਾਨਾਂ ਨੂੰ ਸਮਰਥਨ ਦੇਣ ਦਾ ਜੋ ਉਪਰਾਲਾ ਕੀਤਾ ਗਿਆ ਹੈ ਵਾਕਿਆ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਅੰਦੋਲਨ ਦੇ ਵਿਚ ਹਮੇਸ਼ਾ ਸਾਹਿਤ ਇਕ ਵੱਡੀ ਭੂਮਿਕਾ ਨਿਭਾਉਂਦਾ ਹੈ। ਇਸ ਕਰਕੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਸਮਰਥਨ ਦੇ ਵਿੱਚ ਇਹ ਲਿਖਤਾਂ ਲਿਖੀਆਂ ਜਾ ਰਹੀਆਂ ਹਨ। ਕੰਵਰ ਗਰੇਵਾਲ ਨੇ ਕਿਹਾ ਕਿ ਕਿਸਾਨਾਂ ਦੇ ਲਈ ਅੱਜ ਇੱਕ ਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕਮਾਂ ਨੂੰ ਅਸੀਂ ਹੀ ਜਿਤਾਉਂਦੇ ਹਾਂ ਪਰ ਉਨ੍ਹਾਂ ਕਿਹਾ ਕਿ ਨੌਜਵਾਨ ਸੰਘਰਸ਼ ਵਿੱਢ ਰਿਹਾ ਹੈ ਇਸ ਲਈ ਉਹ ਖੁਸ਼ ਹਨ।

Share this story
WRITTEN BY

BREAKING