Skip to content

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ ਮੁੰਬਈ ਦੇ ਹਸਪਤਾਲ ਵਿੱਚ ਦਾਖ਼ਲ

Share this story

ਮੁੰਬਈ – ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ| ਸ੍ਰੀ ਪਵਾਰ ਨੇ ਅੱਜ ਟਵੀਟ ਕਰ ਕੇ ਖੁਦ ਇਹ ਜਾਣਕਾਰੀ ਦਿੱਤੀ ਹੈ| ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੇ 2 ਟਵੀਟ ਕੀਤੇ ਹਨ| ਇਨ੍ਹਾਂ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਮੇਰਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ ਅਤੇ ਮੇਰੀ ਸਿਹਤ ਚੰਗੀ ਹੈ| ਚੌਕਸੀ ਵਜੋਂ ਡਾਕਟਰ ਦੀ ਸਲਾਹ ਤੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖ਼ਲ ਹੋ ਗਿਆ ਹਾਂ| ਸ੍ਰੀ ਪਵਾਰ ਨੇ ਦੂਜੇ ਟਵੀਟ ਵਿੱਚ ਲਿਖਿਆ ਕਿ ਸੂਬੇ ਦੇ ਨਾਗਰਿਕ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਅਹੁਦਾ ਅਧਿਕਾਰੀਆਂ, ਵਰਕਰਾਂ ਸਮੇਤ ਸੂਬੇ ਦੇ ਸਾਰੇ ਸਿਆਸੀ ਦਲਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਿੰਤਾ ਦਾ ਕੋਈ ਕਾਰਨ ਨਹੀਂ ਹੈ,ਮੇਰੀ ਸਿਹਤ ਠੀਕ ਹੈ| ਥੋੜ੍ਹੇ ਸਮੇਂ ਦੇ ਆਰਾਮ ਤੋਂ ਬਾਅਦ ਮੈਂ ਜਲਦ ਹੀ ਤੁਹਾਡੇ ਨਾਲ ਕੰਮ ਕਰਾਂਗਾਂ| ਜਿਕਰਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਵਿੰਦਰ ਫੜਨਵੀਸ ਨੇ ਵੀ ਖੁਦ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਸੀ| ਭਾਜਪਾ ਦੇ ਇਕ ਸੂਤਰ ਨੇ ਦੱਸਿਆ ਕਿ ਭਾਜਪਾ ਨੇਤਾ ਨੂੰ ਮੁੰਬਈ ਦੇ ਇਕ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਸਥਿਤੀ ਸਥਿਰ ਹੈ|

Share this story
WRITTEN BY

BREAKING