Skip to content

ਬਾਲੀਵੁੱਡ ’ਚ ਇਕ ਹੋਰ ਖੁਦਕੁਸ਼ੀ, ਨਾਮੀ ਅਦਾਕਾਰ ਨੇ ਹਿਮਾਚਲ ‘ਚ ਲਿਆ ਫਾਹਾ

Share this story

ਹਿਮਾਚਲ ਪ੍ਰਦੇਸ਼ – ਬੌਲੀਵੁੱਡ ’ਚ ਇਕ ਹੋਰ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ। ਅਦਾਕਾਰ ਆਸਿਫ ਬਸਰਾ ਨੇ ਖ਼ੁਦਕੁਸ਼ੀ ਕਰ ਲਈ ਹੈ। ਆਸਿਫ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹਾ ਦੇ ਧਰਮਸ਼ਾਲਾ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ। ਆਸਿਫ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਦੀ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਆਸਿਫ ਨੇ ਮੈਕਲਡਗੰਜ ‘ਚ ਜੋਗੀਬਾੜਾ ਰੋਡ ‘ਤੇ ਇੱਕ ਕੈਫੇ ਦੇ ਨੇੜੇ ਖੁਦਕੁਸ਼ੀ ਕੀਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਲਾਸ਼ ਨੂੰ ਕਬਜੇ ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਜਾਣਕਾਰੀ ਮੁਤਾਬਕ ਆਸਿਫ ਕਿਰਾਏ ਦੇ ਮਕਾਨ ‘ਚ ਇੱਕ ਵਿਦੇਸ਼ੀ ਮਹਿਲਾ ਦੋਸਤ ਦੇ ਨਾਲ ਰਹਿ ਰਹੇ ਸੀ।ਦੱਸ ਦਈਏ ਕਿ ਆਸਿਫ ਬਸਰਾ ਨੇ ‘ਪਰਜਾਨੀਆਂ’, ‘ਬਲੈਕ ਫ੍ਰਾਈਡੇ’, ‘ਵਨਸ ਅਪਨ ਅ ਟਾਈਮ ਇਨ ਮੁੰਬਈ’, ‘ਕ੍ਰਿਸ਼ 3’, ‘ਏਕ ਵਿਲਨ’, ‘ਮੰਜੂਨਾਥ’, ‘ਜਬ ਵੀ ਮੈਟ’ ਵਰਗੀਆਂ ਫਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਟੀਵੀ ਸੀਰੀਅਲਾਂ ਵਿੱਚ ਵੀ ਕੰਮ ਕੀਤਾ।

Share this story
WRITTEN BY

BREAKING