Skip to content

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ

Share this story

ਅੰਮ੍ਰਿਤਸਰ – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕਨੀਨ ਨੇ ਦਿੱਤੇ। ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ ਵਾਲੇ ਆਦਿ ਮੌਜੂਦ ਸਨ।

Share this story
WRITTEN BY

BREAKING