Skip to content

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਪੰਥਕ ਸਮਾਗਮ ਵਿਚ ਸਹਿਯੋਗ ਲਈ ਭਾਈ ਲੌਂਗੋਵਾਲ ਵੱਲੋਂ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ

Share this story

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਪੰਥਕ ਸਮਾਗਮ ਵਿਚ ਪੁੱਜਣ ਵਾਲੀਆਂ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਸਮਾਗਮ ਦੀ ਸਫ਼ਲਤਾ ਲਈ ਨਿਹੰਗ ਸਿੰਘ ਜਥੇਬੰਦੀਆਂ, ਗੁਰਮਤਿ ਟਕਸਾਲਾਂ, ਵੱਖ-ਵੱਖ ਸੰਪਰਦਾਵਾਂ, ਸਭਾ-ਸੁਸਾਇਟੀਆਂ, ਸਿੱਖ ਸੰਸਥਾਵਾਂ, ਪੰਥਕ ਧਿਰਾਂ, ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਭਰਵਾਂ ਸਹਿਯੋਗ ਪਾਇਆ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਸਭ ਦਾ ਧੰਨਵਾਦ ਕਰਦਾ ਹਾਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਸਤਿਕਾਰ ਕਰਦੀ ਹੈ ਅਤੇ ਪੰਥਕ ਕਾਰਜਾਂ ਲਈ ਸਭ ਦਾ ਸਹਿਯੋਗ ਲਿਆ ਜਾਵੇਗਾ। ਭਾਈ ਲੌਂਗੋਵਾਲ ਨੇ ਸੇਵਾ ਕਰਨ ਵਾਲੇ ਮਹਾਂਪੁਰਖਾਂ ਤੇ ਮੀਡੀਆ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾ।

Share this story
WRITTEN BY

BREAKING