Skip to content

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼

Share this story

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜਦੇ ਦੇ ਵਿਦਿਆਰਥੀਆਂ ਦੇ ਆਧਾਰ ’ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ।ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ।

Share this story
WRITTEN BY

BREAKING