Skip to content

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Share this story

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਹਰੀਕੇ ਸਿਸਟਮ ਦੇ ਰਜਬਾਹਿਆਂ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਤੇ ਇਨਾਂ ਦੇ ਰਜਬਾਹਿਆਂ ਅਤੇ ਕਸੂਰ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Share this story
WRITTEN BY

BREAKING