Skip to content

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ: ਬਰਿੰਦਰ ਢਿੱਲੋਂ

Share this story

ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਆਪਣੇ ਗ੍ਰਹਿ ਨਿਵਾਸ ਕਿਸਾਨਾਂ ਦੇ ਲਈ ਖੋਲਣ ਦੀ ਕੀਤੀ ਅਪੀਲ

ਚੰਡੀਗੜ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਪੰਜਾਬ ਯੂਥ ਕਾਂਗਰਸ ਨੇ ਆਪਣੀ ਵਚਨ ਬੱਧਤਾ ਮੁੜ ਦੁਹਰਾਈ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਨਾਂ ਸਭ ਇੰਤਜ਼ਾਮਾਂ ਦੇ ਲਈ ਬਰਿੰਦਰ ਸਿੰਘ ਢਿੱਲੋਂ ਨੇ ਕੱਲ ਸ਼ਾਮ ਤੋਂ ਹੀ ਆਪਣੀ ਟੀਮ ਸਮੇਤ ਦਿੱਲੀ ਵਿੱਚ ਡੇਰਾ ਲਗਾਇਆ ਹੋਇਆ ਹੈ। ਉੱਥੇ ਹੀ ਪੰਜਾਬ ਯੂਥ ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਦਫ਼ਤਰ ਨੂੰ ਸਰਾਂ ਵਿੱਚ ਤਬਦੀਲ ਕਰ ਦਿੱਤਾ ਹੈ।ਕਿਸਾਨੀ ਕਾਨੂੰਨਾਂ ਨੂੰ ਖੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਹੋਇਆ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਪੰਜਾਬ ਯੂਥ ਕਾਂਗਰਸ ਚੱਟਾਨ ਵਾਂਗ ਖੜੀ ਹੈ ਅਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਪੰਜਾਬ ਯੂਥ ਕਾਂਗਰਸ ਵੱਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ। ਉਨਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨਿਰੰਤਰ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ ਵਿਚ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਦਿੱਲੀ ਜਾ ਰਹੇ ਕਿਸਾਨਾਂ ਦੇ ਰਹਿਣ ਦਾ ਵੀ ਪੁਖਤਾ ਪ੍ਰਬੰਧ ਪੰਜਾਬ ਯੂਥ ਕਾਂਗਰਸ ਦੇ ਵੱਲੋਂ ਕੀਤਾ ਜਾਵੇਗਾ।ਇਸ ਦੇ ਨਾਲ ਬਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟਾ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਰਹਿਣ ਦਾ ਪ੍ਰਬੰਧ ਉਨਾਂ ਦੇ ਆਪਣੇ ਗ੍ਰਹਿ ਨਿਵਾਸ ਵਿਖੇ ਹੀ ਕੀਤਾ ਜਾਵੇ।ਬਰਿੰਦਰ ਢਿੱਲੋਂ ਨੇ ਕਿਹਾ ਕਿ ਦੇਸ਼ ਦੀ ਕੇਂਦਰ ਅਤੇ ਹਰਿਆਣਾ ਸਰਕਾਰ ਸਰਕਾਰ ਦੇ ਵੱਲੋਂ ਕਿਸਾਨੀ ਨੂੰ ਦਬਾਉਣ ਲਈ ਕੀਤੀ ਜਾ ਰਹੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਕਿਸਾਨੀ ਨਾਲ ਦੇਸ਼ ਦਾ ਅਰਥਚਾਰਾ ਨੇੜਿਉਂ ਜੁੜਿਆ ਹੋਇਆ ਹੈ। ਉਨਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨਾਂ ਦੀ ਮੰਗਾਂ ‘ਤੇ ਕੇਂਦਰ ਸਰਕਾਰ ਵੱਲੋਂ ਗੌਰ ਨਾ ਕਰਨਾ ਦੁੱਖਦਾਈ ਹੈ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾ ਲਿਆ ਤਾਂ ਭਵਿੱਖ ਵਿਚ ਇਸ ਦਾ ਦੇਸ਼ ‘ਤੇ ਡੂੰਘਾ ਅਸਰ ਪਵੇਗਾ।

Share this story
WRITTEN BY

BREAKING