Skip to content

ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਦੇ ਅੰਤਮ ਸੰਸਕਾਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

Share this story

ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੇ ਦੁਸ਼ਾਲਾ ਭੇਟ ਕਰਕੇ ਦਿੱਤਾ ਸਤਿਕਾਰ

ਅੰਮ੍ਰਿਤਸਰ – ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲਿਆਂ ਦਾ ਅੰਤਮ ਸੰਸਕਾਰ ਭਿੰਡਰ ਕਲਾਂ ਮੋਗਾ ਵਿਖੇ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਅਖੰਡ ਪ੍ਰਕਾਸ਼ ਭਿੰਡਰ ਕਲਾਂ ਵਿਖੇ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸੰਤ ਮਹਾਂਪੁਰਖ, ਨਿਹੰਗ ਸਿੰਘ ਦਲਾਂ ਦੇ ਮੁਖੀ, ਵੱਖ-ਵੱਖ ਜਥੇਬੰਦੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਗਿਆਨੀ ਗੁਰਮਿੰਦਰ ਸਿੰਘ ਨੇ ਸੰਤ ਗਿਆਨੀ ਮੋਹਨ ਸਿੰਘ ਦੀ ਮ੍ਰਿਤਕ ਦੇਹ ’ਤੇ ਦੁਸ਼ਾਲਾ ਭੇਟ ਕਰਕੇ ਸਤਿਕਾਰ ਦਿੱਤਾ। ਇਸੇ ਦੌਰਾਨ ਪੁੱਜੇ ਵੱਖ-ਵੱਖ ਮਹਾਂਪੁਰਖਾਂ ਵੱਲੋਂ ਵੀ ਦੁਸ਼ਾਲੇ ਭੇਟ ਕੀਤੇ ਗਏ। ਗਿਆਨੀ ਮੋਹਨ ਸਿੰਘ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਰਨੈਲ ਸਿੰਘ ਡੋਗਰਾਂ ਵਾਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਰਮੀਤ ਸਿੰਘ ਬੂਹ ਵੀ ਮੌਜੂਦ ਸਨ।

Share this story
WRITTEN BY

BREAKING