Skip to content

ਸ੍ਰੀ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Share this story

ਅੰਮ੍ਰਿਤਸਰ – ਹਰਿਆਣਾ ਦੇ ਉੱਘੇ ਆਗੂ ਸ੍ਰੀ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਪਤਨੀ ਸ੍ਰੀ ਕਰਨ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੇ ਬੀਬੀ ਐਸ਼ਵਰਿਆ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਗੁਰਵਿੰਦਰ ਸਿਮਘ ਸ਼ਾਮਪੁਰਾ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ, ਸ. ਨਿਸ਼ਾਨ ਸਿੰਘ ਜਫਰਵਾਲ, ਸ. ਸੂਖਵਿੰਦਰ ਸਿੰਘ ਆਦਿ ਹਾਜ਼ਰ ਸਨ।

Share this story
WRITTEN BY

BREAKING