Petrol Rs. 90, Diesel Prices on rice since 17 days
ਪੰਜਾਬ ਚ ਪੈਟਰੋਲ 90 ਰੁ: ਤੋਂ ਪਾਰ, ਡੀਜ਼ਲ ਚ 17 ਦਿਨਾਂ ਦੌਰਾਨ ਭਾਰੀ ਵਾਧਾ
ਨਵੀਂ ਦਿੱਲੀ- ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ 30 ਪੈਸੇ ਤੇ 36 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਦਿੱਲੀ ਵਿਚ ਡੀਜ਼ਲ ਨੂੰ ਛੱਡ ਕੇ ਬਾਕੀ ਪ੍ਰਮੁੱਖ ਸ਼ਹਿਰਾਂ ਵਿਚ ਦੋਵੇਂ ਤੇਲ ਕੀਮਤਾਂ ਨਵੀਂ ਰਿਕਾਰਡ ਉਚਾਈ ‘ਤੇ ਪਹੁੰਚ ਗਈਆਂ ਹਨ।
ਜਲੰਧਰ ਵਿਚ ਪੈਟਰੋਲ ਦੀ ਕੀਮਤ ਅੱਜ 89 ਰੁਪਏ 47 ਪੈਸੇ ਅਤੇ ਡੀਜ਼ਲ ਦੀ 80 ਰੁਪਏ 46 ਪੈਸੇ ਪ੍ਰਤੀ ਲਿਟਰ ‘ਤੇ ਪਹੁੰਚ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 90 ਰੁਪਏ 8 ਪੈਸੇ ਅਤੇ ਡੀਜ਼ਲ ਦੀ 81 ਰੁਪਏ 2 ਪੈਸੇ ਹੋ ਗਈ ਹੈ। ਲੁਧਿਆਣਾ ਸ਼ਹਿਰ ‘ਚ ਪੈਟਰੋਲ ਦੀ ਕੀਮਤ 90 ਰੁਪਏ 2 ਪੈਸੇ ‘ਤੇ ਪਹੁੰਚ ਗਈ ਹੈ ਅਤੇ ਡੀਜ਼ਲ ਦੀ 80 ਰੁਪਏ 95 ਪੈਸੇ ਪ੍ਰਤੀ ਲਿਟਰ ਹੋ ਗਈ ਹੈ।
ਪਟਿਆਲਾ ‘ਚ ਪੈਟਰੋਲ ਦੀ ਕੀਮਤ 89 ਰੁਪਏ 90 ਪੈਸੇ ਅਤੇ ਡੀਜ਼ਲ ਦੀ 80 ਰੁਪਏ 85 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ ‘ਚ ਪੈਟਰੋਲ ਦੀ ਕੀਮਤ 90 ਰੁਪਏ 38 ਪੈਸੇ ਅਤੇ ਡੀਜ਼ਲ ਦੀ 81 ਰੁਪਏ 28 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ ‘ਚ ਪੈਟਰੋਲ ਦੀ ਕੀਮਤ 85 ਰੁਪਏ 11 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 78 ਰੁਪਏ 45 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।