February 3, 2025
#ਟ੍ਰਾਈਸਿਟੀ #ਪੰਜਾਬ #ਪ੍ਰਮੁੱਖ ਖ਼ਬਰਾਂ

Youth gave full support to Sohana’s Election campaign

ਪਰਵਿੰਦਰ ਸੋਹਾਣਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਨੌਜਵਾਨਾਂ ਵੱਲੋਂ ਭਰ੍ਹਵਾਂ ਸਮਰਥਨ

– ਕਾਂਗਰਸ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਕੋਈ ਸਾਧਨ ਨਹੀਂ ਬਣਾਏ : ਪਰਵਿੰਦਰ ਸੋਹਾਣਾ
ਮੋਹਾਲੀ: ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅਕਾਲੀ-ਬਸਪਾ ਗਠਜੋਡ਼ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਜ਼ੋਰਦਾਰ ਹੁੰਗਾਰਾ ਮਿਲਿਆ ਜਦੋਂ ਕਈ ਨੌਜਵਾਨਾਂ ਨੇ ਉਨ੍ਹਾਂ ਦੀ ਸ਼ਖਸੀਅਤ ਤੋਂ ਪ੍ਰਭਾਵਿਤ ਹੋ ਕੇ ਚੋਣ ਦਫ਼ਤਰ ਪਹੁੰਚ ਕੇ ਸਮਰਥਨ ਦਿੱਤਾ। ਸ੍ਰ. ਸੋਹਾਣਾ ਸਮੇਤ ਵੱਡੀ ਗਿਣਤੀ ਅਕਾਲੀ ਆਗੂਆਂ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਸਵਾਗਤ ਕੀਤਾ ਗਿਆ।
ਅੱਜ ਅਕਾਲੀ ਉਮੀਦਵਾਰ ਸ੍ਰ. ਸੋਹਾਣਾ ਨੂੰ ਸਮਰਥਨ ਦੇਣ ਵਾਲੇ ਨੌਜਵਾਨਾਂ ਵਿੱਚ ਯੁਵਰਾਜ ਕੰਗ, ਬੀਰਇੰਦਰ ਗਰੇਵਾਲ, ਭੁਪਿੰਦਰ ਧਾਲੀਵਾਲ, ਹਰਕੀਰਤ ਸੰਧੂ, ਦਵਿੰਦਰ ਰਾਜਪੂਤ ਨੇ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਪਾਰਟੀ ਦਾ ਰਾਜ ਦੇਖ ਚੁੱਕੇ ਹਨ ਜਿਸ ਵਿੱਚ ਕਾਂਗਰਸ ਪਾਰਟੀ ਨੇ ਫੋਕੇ ਦਮਗਜ਼ਿਆਂ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ। ਇਸ ਲਈ ਉਨ੍ਹਾਂ ਮਹਿਸੂਸ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਵੱਡੀ ਪਾਰਟੀ ਰਹਿ ਗਈ ਹੈ ਜਿਸ ਉਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ।
ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਬੇਰੋਜ਼ਗਾਰੀ ਦਾ ਮਾਰਿਆ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵੱਲ ਭੱਜ ਰਿਹਾ ਹੈ ਪ੍ਰੰਤੂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਅਤੇ ਫਿਰ ਅਖੀਰਲੇ ਸਮੇਂ ਵਿੱਚ ਚਰਨਜੀਤ ਸਿੰਘ ਚੰਨੀ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਂ ਉਤੇ ਬਹੁਤ ਜ਼ਿਆਦਾ ਗੁੰਮਰਾਹ ਕੀਤਾ। ਉਨ੍ਹਾਂ ਨੇ ਉਕਤ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਵਿੱਚ ਅਕਾਲੀ ਸਰਕਾਰ ਬਣਨ ਉਪਰੰਤ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਪੰਜਾਬ ਵਿੱਚੋਂ ਯੂਥ ਦਾ ਵਿਦੇਸ਼ਾਂ ਵੱਲ ਭੱਜਣਾ ਰੋਕਿਆ ਜਾ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 20 ਫ਼ਰਵਰੀ ਨੂੰ ਵੱਧ ਤੋਂ ਵੱਧ ਵੋਟਾਂ ਪੁਆ ਕੇ ਉਨ੍ਹਾਂ ਨੂੰ ਜਿਤਾਇਆ ਜਾਵੇ ਤਾਂ ਜੋ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ।

Youth gave full support to Sohana’s Election campaign

25 year old youth died in truck