AAP candidate Kulwant Singh’s wife took command of his election campaign
![](https://blastingskyhawk.com/wp-content/uploads/2022/01/kulwant.jpg)
ਕੁਲਵੰਤ ਸਿੰਘ ਦੀ ਪਤਨੀ ਨੇ ਸੰਭਾਲੀ ਚੋਣ ਮੁਹਿੰਮ ਦੀ ਵਾਗਡੋਰ
ਮੋਹਾਲੀ : ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਪਤਨੀ ਜਸਵੰਤ ਕੌਰ ਨੇ ਬੀਬੀਆਂ ਦੇ ਵੱਡੇ ਜਥੇ ਨਾਲ ਅੱਜ ਚੋਣ ਮੁਹਿੰਮ ਦੀ ਕਮਾਂਡ ਖੁਦ ਸੰਭਾਲਦਿਆਂ ਡੋਰ ਟੂ ਡੋਰ ਮੁਹਿੰਮ ਨੂੰ ਅਗਾਂਹ ਤੋਰਿਆ । ਬੀਬੀ ਜਸਵੰਤ ਕੌਰ ਨੇ ਸੈਕਟਰ – 68 ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਮੌਕੇ ਤੇ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜਸਵੰਤ ਕੌਰ ਨੂੰ ਸਿਰੋਪੇ ਨਾਲ ਸਨਮਾਨਿਤ ਕੀਤਾ ਗਿਆ। ਬੀਬੀ ਜਸਵੰਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਤੀ ਕੁਲਵੰਤ ਸਿੰਘ ਇਸ ਤੋਂ ਪਹਿਲਾਂ- ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਮੋਹਾਲੀ ਕਾਰਪੋਰੇਸ਼ਨ ਦੇ ਪਹਿਲੇ ਮੇਅਰ ਵਜੋਂ 5 ਸਾਲਾਂ ਦੇ ਕਾਰਜਕਾਲ ਨੂੰ ਲੋਕਾਂ ਵੱਲੋਂ ਯਾਦ ਕੀਤਾ ਜਾ ਰਿਹਾ ਹੈ । ਸਾਬਕਾ ਮੇਅਰ ਕੁਲਵੰਤ ਸਿੰਘ ਦੇ ਸਮੇਂ ਦੌਰਾਨ ਮੋਹਾਲੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ ਅਤੇ ਕਈ ਨਵੇਂ ਪ੍ਰਾਜੈਕਟ ਅਮਲ ਵਿੱਚ ਲਿਆਂਦੇ ਗਏ ਅਤੇ ਜਿਉਂ ਹੀ ਮੋਹਾਲੀ ਨਿਵਾਸੀ ਉਨ੍ਹਾਂ ਨੂੰ ਵਿਧਾਇਕ ਵਜੋਂ ਨਵੀਂ ਜ਼ਿੰਮੇਵਾਰੀ ਦੇਣਗੇ ਤਾਂ ਉਹ ਪਹਿਲਾਂ ਦੇ ਮੁਕਾਬਲੇ ਵਧੇਰੇ ਤੇਜ਼ੀ ਨਾਲ ਇਲਾਕੇ ਦਾ ਸਰਬਪੱਖੀ ਵਿਕਾਸ ਕਰਨਗੇ।
ਇਹ ਵੀ ਪੜ੍ਹੋ : ਪਰਵਿੰਦਰ ਸੋਹਾਣਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਨੌਜਵਾਨਾਂ ਵੱਲੋਂ ਭਰ੍ਹਵਾਂ ਸਮਰਥਨ
ਗੁਰਦੁਆਰਾ ਸਿੰਘ ਸਭਾ ਵਿਖੇ ਨਤਮਸਤਕ ਹੋਣ ਤੋਂ ਬਾਅਦ ਬੀਬੀ ਜਸਵੰਤ ਕੌਰ ਉੱਘੇ ਸਮਾਜਸੇਵੀ ਸਵਰਨ ਕੌਰ ਦੇ ਘਰ ਇਲਾਕੇ ਦੀਆਂ ਮਹਿਲਾਵਾਂ ਨਾਲ ਅਹਿਮ ਮੀਟਿੰਗ ਕੀਤੀ ।ਉੱਘੇ ਸਮਾਜ ਸੇਵੀ ਬੀਬੀ ਜਸਵੰਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਲੋਕਾਂ ਵੱਲੋਂ ਅਰਵਿੰਦ ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਨੂੰ ਬੇਹੱਦ ਪਸੰਦ ਕੀਤਾ ਗਿਆ ਹੈ ਅਤੇ ਮੁਹਾਲੀ ਹਲਕੇ ਵਿੱਚ ਵੀ ਮੁਹੱਲਾ ਕਲੀਨਿਕ ਅਤੇ ਹੋਰ ਪ੍ਰੋਜੈਕਟ ਲਿਆਂਦੇ ਜਾਣਗੇ ਅਤੇ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮ ਬੜੀ ਆਸਾਨੀ ਨਾਲ ਹੋਣ, ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ।
ਇਸ ਮੌਕੇ ਤੇ ਸਵਰਨ ਕੌਰ ਤੋਂ ਇਲਾਵਾ ਕੌਂਸਲਰ ਬੀਬੀ ਰਮਨਪ੍ਰੀਤ ਕੌਰ ਕੁੰਭਡ਼ਾ ,ਬੀਬੀ ਭੁਪਿੰਦਰ, ਕੌਰ, ਕੁਲਵੀਰ ਕੌਰ, ਸੁਰਿੰਦਰ ਕੌਰ, ਅਮਰਜੀਤ ਕੌਰ,ਪਰਮਜੀਤ ਕੌਰ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਦਾ ਵਫ਼ਦ ਹਾਜ਼ਰ ਸੀ ।