February 5, 2025
#ਟ੍ਰਾਈਸਿਟੀ #ਪੰਜਾਬ #ਪ੍ਰਮੁੱਖ ਖ਼ਬਰਾਂ

Congress Party suffered major blow in Mohali

ਮੋਹਾਲੀ ਵਿਚ ਕਾਂਗਰਸ ਪਾਰਟੀ ਨੂੰ ਲੱਗਿਆ ਝਟਕਾ

ਗੀਗੇ ਮਾਜਰਾ ਤੋਂ ਡਾ. ਰਵੀ ਕਾਂਤ ਦਾ ਕਾਂਗਰਸੀ ਪਰਿਵਾਰ ਸਾਥੀਆਂ ਸਮੇਤ ਹੋਇਆ  ਅਕਾਲੀ ਦਲ ਵਿੱਚ ਸ਼ਾਮਲ

ਕਿਹਾ ਅਕਾਲੀ ਦਲ ਦੀਆਂ ਵਿਕਾਸ ਮੁਖੀ ਨੀਤੀਆਂ ਨੂੰ ਵੇਖਦਿਆਂ ਪਾਰਟੀ ਦਾ ਫੜਿਆ ਹੈ ਪੱਲਾ

ਅਕਾਲੀ ਦਲ ਹੀ ਪੰਜਾਬ ਨੂੰ ਸਥਿਰਤਾ ਅਤੇ ਵਿਕਾਸ ਦੇਣ ਵਾਲੀ ਪਾਰਟੀ  : ਪਰਵਿੰਦਰ ਸਿੰਘ ਸੋਹਾਣਾ

ਮੋਹਾਲੀ :
ਮੋਹਾਲੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਗੀਗੇਮਾਜਰਾ ਤੋਂ  ਡਾ. ਰਵੀ ਕਾਂਤ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਪ੍ਰਭਾਵਸ਼ਾਲੀ ਲੋਕ ਆਪਣੀਆਂ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਇਲਾਕੇ ਦਾ ਵਿਕਾਸ ਪਹਿਲਾਂ ਵੀ ਅਕਾਲੀ ਦਲ ਨੇ ਹੀ ਕੀਤਾ ਸੀ ਅਤੇ ਅੱਗੇ ਵੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਸਰਕਾਰ ਨੇ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਬਸਪਾ ਸਰਕਾਰ ਲਿਆਉਣ ਲਈ ਤਿਆਰ ਬਰ ਤਿਆਰ ਬੈਠੇ ਹਨ ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਤਾਂ ਇਲਾਕੇ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ ਤੇ ਕੇਜਰੀਵਾਲ ਦੇ ਦਿੱਲੀ ਮਾਡਲ ਤੋਂ ਵੀ ਲੋਕ ਭਲੀ ਭਾਂਤੀ ਜਾਣੂ ਹਨ  ਇਹ ਮਾਡਲ ਬੁਰੀ ਤਰ੍ਹਾਂ ਫੇਲ੍ਹ ਮਾਡਲ ਸਾਬਿਤ ਹੋਇਆ ਹੈ।

ਇਸ ਮੌਕੇ ਡਾ ਰਵੀ ਕਾਂਤ ਸ਼ਰਮਾ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ  ਅਕਾਲੀ ਦਲ ਦੀਆਂ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤਾਂ ਸੌਹਾਂ ਖਾ ਕੇ ਵਾਅਦਿਆਂ ਤੋਂ ਮੁਕਰਨ ਵਾਲੀ ਪਾਰਟੀ ਹੈ ਜਿਸ ਨੇ ਨਾ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀ ਸੀ ਉਲਟਾ ਪੰਜਾਬ ਨੂੰ ਮਾਫੀਆ ਹਵਾਲੇ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਰੇਤ ਦਾ ਵਪਾਰ ਹੋਵੇ, ਸ਼ਰਾਬ ਦਾ ਵਪਾਰ ਹੋਵੇ ਜਾਂ ਹੋਰ ਕੋਈ ਵੀ ਵਪਾਰ ਹੋਵੇ ਕਾਂਗਰਸ ਪਾਰਟੀ ਨੇ ਇਨ੍ਹਾਂ ਉੱਤੇ ਮਾਫੀਆਵਾਂ ਦਾ ਕਬਜ਼ਾ ਕਰਵਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਟੀਚਾ ਪਰਵਿੰਦਰ ਸਿੰਘ ਸੋਹਾਣਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਾ ਹੈ  ਤਾਂ ਜੋ ਪੰਜਾਬ ਵਿੱਚ ਬਣਨ ਵਾਲੀ  ਅਕਾਲੀ ਬਸਪਾ ਸਰਕਾਰ  ਦੀ ਝੋਲੀ ਵਿਚ ਮੋਹਾਲੀ  ਦੀ ਸੀਟ ਜਿੱਤ ਕੇ ਪਾਈ ਜਾ ਸਕੇ।