Preeti Patel asked to apologise for giving statement against Sikhs
![](https://blastingskyhawk.com/wp-content/uploads/2022/02/preeti.png)
ਬ੍ਰਿਟੇਨ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਖ਼ਿਲਾਫ਼ ਸਿੱਖਾਂ ‘ਚ ਭਾਰੀ ਰੋਸ, ਮੁਆਫ਼ੀ ਮੰਗਣ ਲਈ ਕਿਹਾ
ਲੰਡਨ : ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਨੇ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੂੰ ਸਿੱਖਾਂ ਖ਼ਿਲਾਫ਼ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਬ੍ਰਿਟੇਨ ਦੇ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਤੇ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਨੇ ਕਿਹਾ ਕਿ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਦੇ ਸਿੱਖਾਂ ਬਾਰੇ ਬਿਆਨ ਕਾਰਨ ਸਿੱਖ ਭਾਈਚਾਰੇ ਅੰਦਰ ਭਾਰੀ ਗੁੱਸਾ ਹੈ, ਜਿਸ ਲਾਇ ਪਟੇਲ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।
ਸ਼ਿਰੋਮਣੀ ਕਮੇਟੀ ਨੇ ਵੀ ਸਿੱਖਾਂ ਵਿਰੁੱਧ ਭੜਕਾਉ ਬਿਆਨ ਬਦਲੇ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਤੋਂ ਸਿੱਖ ਭਾਈਚਾਰੇ ਵਿਰੁੱਧ ਕੀਤੀ ਗਈ ਗੈਰ-ਜ਼ਿੰਮੇਵਾਰਾਨਾ ਟਿੱਪਣੀ ਲਈ ਮੁਆਫੀ ਮੰਗਣ ਲਈ ਕਿਹਾ ਹੈ।