February 5, 2025
#ਟ੍ਰਾਈਸਿਟੀ #ਪ੍ਰਮੁੱਖ ਖ਼ਬਰਾਂ

SAD-BSP joint candidate Parvinder Singh Sohana continues stormy tour in constituency

ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਹਲਕੇ ਵਿਚ ਤੂਫਾਨੀ ਦੌਰੇ ਜਾਰੀ

 

ਪੂਰੇ ਹਲਕੇ ਵਿਚੋਂ ਮਿਲ ਰਿਹਾ ਹੈ ਭਾਰੀ ਸਮਰਥਨ ; ਲੋਕ ਚਾਹੁੰਦੇ ਹਨ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ : ਪਰਵਿੰਦਰ ਸਿੰਘ ਸੋਹਾਣਾ

ਮੋਹਾਲੀ :
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਪਿੰਡ ਕੰਬਾਲਾ, ਕੰਬਾਲੀ, ਸਿਆਊ, ਨਗਾਰੀ, ਫੇਜ਼ 11, ਗੁਰੂ ਨਾਨਕ ਕਲੋਨੀ, ਅਕਾਲ ਆਸ਼ਰਮ ਕਾਲੋਨੀ, ਸੈਕਟਰ 89 ਸਮੇਤ ਵੱਖ ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਜਿਸ ਤਰ੍ਹਾਂ ਦਾ ਸਮਰਥਨ ਅਤੇ ਪਿਆਰ ਲੋਕਾਂ ਤੋਂ ਮਿਲ ਰਿਹਾ ਹੈ ਉਹ ਉਸ ਲਈ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਚੋਣ ਰੈਲੀਆਂ ਵਿੱਚ ਲੋਕਾਂ ਦੇ ਇਕੱਠੇ ਹੋ ਜਿਹੇ ਤੋਂ ਇਹ ਸਾਬਤ ਹੋ ਜਾਂਦਾ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਦੇਖਣਾ ਚਾਹੁੰਦੇ ਹਨ।

ਇਸ ਮੌਕੇ ਵੱਖ ਵੱਖ ਥਾਵਾਂ ਵਿੱਚ ਹੋਈਆਂ ਚੋਣ ਮੀਟਿੰਗਾਂ ਦੌਰਾਨ ਕਈ ਥਾਵਾਂ ਤੇ ਪਰਵਿੰਦਰ ਸਿੰਘ ਸੋਹਾਣਾ ਨੂੰ ਲੱਡੂਆਂ ਅਤੇ ਸਿੱਕਿਆਂ ਨਾਲ ਤੋਲਿਆ ਗਿਆ ਅਤੇ ਉਨ੍ਹਾਂ ਨੂੰ ਪੂਰਨ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵੱਖ ਵੱਖ ਅਗਾਂਹ ਨੇ ਬੋਲਦਿਆਂ ਕਿਹਾ ਕਿ ਲੋਕ ਨਾ ਤਾਂ ਕਾਂਗਰਸ ਮੁੜ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ ਕਿਉਂਕਿ ਕਾਂਗਰਸ ਨੇ ਸੌਹਾਂ ਖਾ ਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ ਅਤੇ ਕੇਜਰੀਵਾਲ ਜੋ ਦਿੱਲੀ ਵਿਚ ਆਪਣੇ ਮਾਡਲ ਨੂੰ ਕਾਮਯਾਬ ਨਾ ਕਰ ਸਕਿਆ ਉਹ ਪੰਜਾਬ ਵਿੱਚ ਕੀ ਕਰੇਗਾ। ਆਗੂਆਂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿਚ ਰਿਮੋਟ ਕੰਟਰੋਲ ਨਾਲ ਸਰਕਾਰ ਚਲਾਉਣਾ ਚਾਹੁੰਦਾ ਹੈ ਪਰ ਪੰਜਾਬ ਦੇ ਜੁਝਾਰੂ ਲੋਕ ਉਸਦੀ ਇਹ ਖਾਹਿਸ਼ ਕਦੇ ਪੂਰੀ ਨਹਿਹ ਹੋਣ ਦੇਣਗੇ।

ਇਸ ਮੌਕੇ ਵੱਖ ਵੱਖ ਥਾਂਵਾਂ ਤੇ ਇਲਾਕਾ ਵਾਸੀਆਂ ਨੇ ਪਰਵਿੰਦਰ ਸਿੰਘ ਸੋਹਾਣਾ ਨੂੰ ਚੋਣਾਂ ਵਿੱਚ ਵੱਡੇ ਫ਼ਰਕ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਹੀ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਦਾ ਹੈ।

ਇਸ ਮੌਕੇ ਅਕਾਲੀ ਦਲ ਤੋਂ ਪਰਮਜੀਤ ਕੌਰ ਲਾਂਡਰਾ, ਐਸਜੀਪੀਸੀ ਮੈਂਬਰ, ਕਮਲਜੀਤ ਸਿੰਘ ਰੂਬੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਸਰਬਜੀਤ ਸਿੰਘ ਪਾਰਸ ਸਕੱਤਰ ਜਨਰਲ, ਕਮਲਜੀਤ ਕੰਮਾ ਬੜੀ, ਪਰਵਿੰਦਰ ਸਿੰਘ ਤਸਿੰਬਲੀ, ਹਰਿਮੰਦਰ ਪੱਤੋ, ਬਲਜਿੰਦਰ ਬਿੰਦਰ ਲਖਨੌਰ, ਜਸਬੀਰ ਸਿੰਘ ਕੁਰੜਾ, ਨਿਰਮਲ ਸਿੰਘ ਮਾਣਕਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ, ਬਲਵਿੰਦਰ ਗੋਬਿੰਦਗਡ਼੍ਹ ਅਤੇ ਬਸਪਾ ਤੋਂ ਹਰਨੇਕ ਸਿੰਘ ਸਾਬਕਾ ਐੱਸ ਡੀ ਓ ਸਵਰਨ ਸਿੰਘ ਲਾਂਡਰਾਂ ਪ੍ਰਿੰਸੀਪਲ ਜਗਦੀਪ ਸਿੰਘ ਜਸਪਾਲ ਸਿੰਘ ਸੈਦਪੁਰ, ਬੀਬੀ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਬੈਦਵਾਣ, ਅਤੇ ਵੱਖ ਵੱਖ ਇਲਾਕਿਆਂ ਤੋਂ ਪਤਵੰਤੇ ਮੋਹਨ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਅਮਰਜੀਤ ਸਿੰਘ, ਬਹਾਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਵਸਨੀਕ ਤੇ ਪਤਵੰਤੇ ਹਾਜ਼ਰ ਸਨ।

SAD-BSP joint candidate Parvinder Singh Sohana continues stormy tour in constituency

Mayor Jiti Sidhu sought votes in favor

SAD-BSP joint candidate Parvinder Singh Sohana continues stormy tour in constituency

Rehri fari and Mandi shopkeepers held a