February 5, 2025
#ਟ੍ਰਾਈਸਿਟੀ #ਪ੍ਰਮੁੱਖ ਖ਼ਬਰਾਂ

Prohibition on sale of liquor 48 hours before polling and on counting day: District Election Officer

ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ਤੇ ਰੋਕ : ਜ਼ਿਲ੍ਹਾ ਚੋਣ ਅਫ਼ਸਰ

ਐਸ.ਏ.ਐਸ ਨਗਰ, 10 ਫ਼ਰਵਰੀ :
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਸੰਵਿਧਾਨ ਦੀ ਧਾਰਾ 135 (ਸੀ) ਐਕਟ 1951 ਨੂੰ ਧਿਆਨ ਵਿਚ ਰੱਖਦੇ ਹੋਏ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ਉੱਪਰ ਰੋਕ ਲਗਾਈ ਜਾਂਦੀ ਹੈ ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋ ਜਾਰੀ ਹੁਕਮਾਂ ਅਨੁਸਾਰ 18 ਫ਼ਰਵਰੀ 2022 ਨੂੰ ਸ਼ਾਮ 6 ਵਜੇ ਤੋਂ 20 ਫ਼ਰਵਰੀ 2022 ਨੂੰ ਵੋਟਾਂ ਪੈਣ ਦੀ ਸਮਾਪਤੀ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ (10 ਮਾਰਚ 2022) ਨੂੰ ਸ਼ਰਾਬ ਦੀ ਵਿਕਰੀ ਉੱਪਰ ਜਿਲ੍ਹੇ ਅੰਦਰ ਰੋਕ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਡਰਾਈ-ਡੇਅ ਦੇ ਦੌਰਾਨ ਪੋਲਿੰਗ ਖੇਤਰ, ਕਿਸੇ ਹੋਟਲ, ਖਾਣ-ਪੀਣ ਵਾਲੇ ਸਥਾਨ, ਸਰਾਵਾਂ, ਦੁਕਾਨਾਂ ਜਾਂ ਕਿਸੇ ਹੋਰ ਜਨਤਕ ਜਾ ਨਿੱਜੀ ਥਾਵਾਂ ਤੇ ਸ਼ਰਾਬ ਜਾ ਹੋਰ ਨਸ਼ੀਲੇ ਪਦਾਰਥਾਂ ਨੂੰ ਵੇਚਣ ਅਤੇ ਵੰਡਣ ਦੀ ਮਨਾਹੀ ਰਹੇਗੀ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਵੇਚਣ ਵਾਲੇ ਹੋਰ ਅਦਾਰਿਆਂ ਨੂੰ ਉਪਰੋਕਤ ਦਿਨਾਂ ਦੌਰਾਨ ਕਿਸੇ ਨੂੰ ਵੀ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਗੈਰ-ਮਾਲਕੀਅਤ ਵਾਲੇ ਕਲੱਬ, ਸਟਾਰ ਕਲੱਬ, ਰੈਸਟੋਰੈਂਟ ਆਦਿ ਅਤੇ ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾਣ ਵਾਲੇ ਹੋਟਲ ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ  ਕਰਨ ਲਈ ਵੱਖ ਵੱਖ ਸ਼੍ਰੇਣੀਆਂ ਦੇ ਲਾਇਸੰਸ ਜਾਰੀ ਕੀਤੇ ਗਏ ਹੋਣ,ਨੂੰ ਵੀ ਇਨ੍ਹਾਂ ਦਿਨਾਂ ਵਿੱਚ ਸ਼ਰਾਬ ਦੀ ਵਿਕਰੀ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਦੇ ਭੰਡਾਰਨ ‘ਤੇ ਪਾਬੰਦੀਆਂ ਨੂੰ ਆਬਕਾਰੀ ਕਾਨੂੰਨ ਤਹਿਤ ਸਖ਼ਤੀ ਨਾਲ ਲਾਗੂ ਕੀਤਾ ਜਾਵੇ ।
ਉਨ੍ਹਾਂ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਜੇਕਰ ਕੋਈ ਹੁਕਮਾ ਦੀ ਉਲੰਘਣਾ ਕਰਦਾ ਹੈ ਤਾਂ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

Prohibition on sale of liquor 48 hours before polling and on counting day: District Election Officer

Rehri fari and Mandi shopkeepers held a

Prohibition on sale of liquor 48 hours before polling and on counting day: District Election Officer

Guarantees given by Kejriwal and Bhagwant Mann