Former Health Minister Balbir Singh Sidhu congratulates the Muslim community on Eid
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਵਧਾਈ
ਫ਼ਿਰਕਾਪ੍ਰਸਤੀ ਦੀਆਂ ਸਾਜ਼ਿਸ਼ਾਂ ਵਿੱਚ ਲੱਗੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਹੈ ਸਦਭਾਵਨਾ ਦਾ ਪ੍ਰਤੀਕ ਈਦ ਦਾ ਤਿਉਹਾਰ : ਬਲਬੀਰ ਸਿੰਘ ਸਿੱਧੂ
ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਸਮੂਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਉਲ ਫਿਤਰ ਦੀ ਵਧਾਈ ਦਿੱਤੀ ਹੈ।
ਅੱਜ ਮਟੌਰ, ਬਲੌਂਗੀ, ਸ਼ਾਹੀ ਮਾਜਰਾ, ਕੁਰੜੀ ਅਤੇ ਹੋਰਨਾਂ ਥਾਵਾਂ ਵਿਖੇ ਮੁਸਲਿਮ ਭਾਈਚਾਰੇ ਦੇ ਨਾਲ ਈਦ ਦੇ ਤਿਉਹਾਰ ਵਿੱਚ ਸ਼ਾਮਲ ਹੋਏ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਆਖਰੀ ਦਿਨ ਈਦ ਉਲ ਫਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ ਮਨਾਇਆ ਜਾਂਦਾ ਹੈ ਅਤੇ ਪੰਜਾਬ ਵਿੱਚ ਹਰ ਧਰਮ ਦੇ ਲੋਕ ਮੁਸਲਿਮ ਭਾਈਚਾਰੇ ਦੇ ਇਸ ਤਿਉਹਾਰ ਵਿਚ ਵੱਧ ਚਡ਼੍ਹ ਕੇ ਸ਼ਾਮਲ ਹੁੰਦੇ ਹਨ ਅਤੇ ਇਹ ਤਿਓਹਾਰ ਧਾਰਮਿਕ ਸਦਭਾਵਨਾ ਦਾ ਪ੍ਰਤੀਕ ਹੈ।
ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਈਦ ਉਲ ਫਿਤਰ ਦਾ ਇਹ ਤਿਉਹਾਰ ਸਾਡੇ ਸਮਾਜ ਵਿੱਚ ਸਮਾਜਿਕ ਭਾਈਚਾਰੇ ਨੂੰ ਮਜ਼ਬੂਤ ਕਰਦਾ ਹੈ ਤੇ ਫ਼ਿਰਕਾਪ੍ਰਸਤੀ ਵਧਾਉਣ ਦੀਆਂ ਸਾਜਿਸ਼ਾਂ ਵਿੱਚ ਲੱਗੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੰਦਾ ਹੈ। ਉਨ੍ਹਾਂ ਇਸ ਮੌਕੇ ਸਮੂਹ ਪੰਜਾਬ ਵਾਸੀਆਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਮੋਹਾਲੀ ਦੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦਾ ਮੁਸਲਿਮ ਭਾਈਚਾਰਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਮੁਸਲਿਮ ਭਾਈਚਾਰੇ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨੇ ਹਮੇਸ਼ਾ ਤਨਦੇਹੀ ਨਾਲ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਮੁਸਲਿਮ ਭਾਈਚਾਰੇ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਨੇ ਵੀ ਹਮੇਸ਼ਾਂ ਉਨ੍ਹਾਂ ਦਾ ਹਰ ਮੌਕੇ ਡਟ ਕੇ ਸਾਥ ਦਿੱਤਾ ਹੈ ਅਤੇ ਇਨ੍ਹਾਂ ਨੂੰ ਮੁਸਲਿਮ ਭਾਈਚਾਰੇ ਉੱਤੇ ਪੂਰਾ ਮਾਣ ਹੈ।
ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਦਿਲਬਰ ਖਾਨ ਚੇਅਰਮੈਨ, ਸੌਦਾਗਰ ਖਾਨ ਪ੍ਰਧਾਨ, ਤਰਸੇਮ ਖਾਨ, ਭੀਮ, ਕਰਮਜੀਤ ਖਾਨ, ਸਲੀਮ ਖਾਨ, ਦਿਲਸ਼ਾਦ ਖਾਨ, ਮੁਖਤਿਆਰ ਖਾਨ ਇਕਬਾਲ ਖਾਨ, ਮੁਹੰਮਦ ਇਮਰਾਨ, ਲਤੀਫ ਅਹਿਮਦ, ਨਈਮ ਅਹਿਮਦ, ਵਸੀਮ ਅਹਿਮਦ, ਕਮੀਲ, ਇਰਫਾਨ ਮੁਹੰਮਦ, ਹਾਜੀ ਜਮਾਲੂਦੀਨ, ਭਾਈ ਸਰਾਫਾਤ, ਤਾਹਿਰ ਬੱਬੂ, ਜਗਰੂਪ ਸਿੰਘ ਢੋਲ ਕੁਰੜੀ, ਗੁਰਜੰਟ ਸਿੰਘ ਸਾਬਕਾ ਸਰਪੰਚ ਕੁਰੜੀ, ਆਲਮ ਖਾਨ, ਅਨਵਰ ਖ਼ਾਨ, ਜਸਬੀਰ ਖਾਨ, ਜ਼ਿਲਾ ਖ਼ਾਨ, ਬੂਟਾ ਖ਼ਾਨ, ਅਲੀ ਮੁਹੰਮਦ, ਸ਼ਿਆਮ ਚੰਦ, ਇਕਬਾਲ ਦੀਨ, ਸੁਖਵਿੰਦਰ ਖ਼ਾਨ ਅਤੇ ਮੁਸਲਿਮ ਭਾਈਚਾਰੇ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।