February 5, 2025
#ਟ੍ਰਾਈਸਿਟੀ #ਪੰਜਾਬ #ਪ੍ਰਮੁੱਖ ਖ਼ਬਰਾਂ #ਭਾਰਤੀ ਡਾਇਸਪੋਰਾ

Celebrating the Parkash Purab of Dhan Dhan Sri Guru Angad Dev Ji with great devotion

ਗੁ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਐੱਸ ਏ ਐੱਸ ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਕੁਲਦੀਪ ਸਿੰਘ ਜੀ ਦੇ ਪੰਥਕ ਜੱਥੇ ਨੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ।
ਬੀਬੀ ਉਤਮਜੀਤ ਕੌਰ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਉਚਾਰਨ ਕੀਤੀ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦਸਿੱਆ । ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ , ਭਾਈ ਨਰਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ ਖੰਨਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 11 ਮਈ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ । ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਜੱਥੇ , ਇੰਨਟਰਨੇੈਸ਼ਨਲ ਪੰਥਕ ਢਾਡੀ ਜਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰ ਜਸ ਸੁਨਾ ਕੇ ਨਿਹਾਲ ਕਰਣਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10:00 ਵਜੇ ਕੀਤਾ ਜਾਵੇਗਾ।

Celebrating the Parkash Purab of Dhan Dhan Sri Guru Angad Dev Ji with great devotion

Invitation letter to the MLAs of Ramgarhia