August 11, 2026
#ਪੰਜਾਬ

ਸੁਨੀਲ ਜਾਖੜ ਨੇ ਛੱਡੀ ਕਾਂਗਰਸ

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ।

ਦਰਅਸਲ ਕਾਂਗਰਸ ਹਾਈਕਮਾਨ ਨੇ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਮਗਰੋਂ ਜਾਖੜ ਤੋਂ ਸਾਰੇ ਅਹੁਦੇ ਵਾਪਸ ਲੈ ਲਏ ਸਨ।
ਇਸ ਤੋਂ ਇਲਾਵਾ ਫੇਸਬੁਕ ਤੇ ਟਵਿਟਰ ਤੋਂ ਕਾਂਗਰਸ ਦਾ ਲੋਗੋ ਹਟਾਇਆ ਗਿਆ।

ਜਾਖੜ ਨੇ ਚੰਨੀ ਦੀ ਮੁੱਖ ਮੰਤਰੀ ਵਜੋਂ ਚੋਣ ਦੇ ਹਵਾਲੇ ਨਾਲ ਕਾਂਗਰਸ ਦੀ ਨਿਰਪੱਖ ਸੋਚ ’ਤੇ ਉਂਗਲ ਚੁੱਕੀ ਸੀ। ਅਗਲਾ ਮਾਮਲਾ ਇਹ ਹੈ ਕਿ, ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਕੋਲ ਸਾਬਕਾ ਪ੍ਰਧਾਨ ਸਿੱਧੂ ਦਾ ਮਾਮਲਾ ਵੀ ਵਿਚਾਰ ਅਧੀਨ ਪਿਆ ।