February 5, 2025
#ਪੰਜਾਬ

ਮੰਤਰੀ ਹਰਜੋਤ ਬੈਂਸ ਪਿੰਡ ਨੌਗਾਰਾ ਵਿੱਚ ਸ਼ਹੀਦ ਸੁਖਦੇਵ ਦੇ ਘਰ ਜਾਣਗੇ, ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ

ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਲੁਧਿਆਣਾ ਦਾ ਦੌਰਾ ਕਰਨਗੇ। ਇੱਥੇ ਉਹ ਪਿੰਡ ਨੌਘਾਰਾ ਸ਼ਹੀਦ ਸੁਖਦੇਵ ਥਾਪਰ ਦੇ ਗ੍ਰਹਿ ਵਿਖੇ ਜਾਣਗੇ। ਇਸ ਤੋਂ ਬਾਅਦ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਭਵਨ ਵਿਖੇ ਰਾਜ ਪੱਧਰੀ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ |

ਰਾਜ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੁਰਬਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨੌਜਵਾਨਾਂ ਨਾਲ ਗੱਲਬਾਤ ਕਰਨਗੇ। ਇਹ ਸਮਾਗਮ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਦੱਸ ਦੇਈਏ ਕਿ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵੀ ਪਿੰਡ ਨੌਘਾਰਾ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਘਰ ਮੱਥਾ ਟੇਕਣ ਗਏ ਸਨ। ਉਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਦੇ ਮੰਤਰੀ ਵੀ ਇੱਥੇ ਪਹੁੰਚ ਰਹੇ ਹਨ।