ਹੁਣ ਕਪੂਰਥਲਾ ਵਿਚ ਚੱਲੀਆਂ ਗੋਲੀਆਂ, ਦੋ ਗੱਭਰੂ ਗੰਭੀਰ ਫੱਟੜ
ਕਪੂਰਥਲਾ : ਪਿੰਡ ਬੂਟ ਵਿੱਚ ਧਾਰਮਿਕ ਮੇਲੇ ਦੌਰਾਨ ਕਬੱਡੀ ਦਾ ਮੈਚ ਚੱਲ ਰਿਹਾ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਖਹਿਬੜ ਪਈਆਂ। ਝਗੜਾ ਐਨਾ ਵਧ ਗਿਆ ਕਿ ਨੌਬਤ ਗੋਲੀਬਾਰੀ ਤਕ ਆ ਗਈ ਜਿਸ ਵਿਚ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਪਹਿਚਾਣ ਵਿਸਾਖਾ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਪਿੰਡ ਬੂਟ ਤੇ ਅਮਨਦੀਪ ਸਿੰਘ ਪੁੱਤਰ ਲਹਿੰਬਰ ਸਿੰਘ ਨਿਵਾਸੀ ਪਿੰਡ ਤਲਵਨ ਨੂਰਮਹਿਲ ਨਕੋਦਰ ਜ਼ਿਲ੍ਹਾਦੇ ਰੂਪ ਵਜੋਂ ਹੋਈ ਹੈ।
ਦਰਅਸਲ ਅਮਨਦੀਪ ਸਿੰਘ ਤੇ ਵਿਸਾਖਾ ਸਿੰਘ ਵਿੱਚ ਕਿਸੇ ਗੱਲ ਨੂੰ ਲੈਕੇ ਬਹਿਸਬਾਜ਼ੀ ਸ਼ੁਰੂ ਹੋ ਗਈ। ਇਸ ਦੌਰਾਨ ਅਮਨਦੀਪ ਸਿੰਘ ਦੇ ਨਾਲ ਆਏ ਉਸਦੇ ਸਾਥੀਆਂ ਨੇ ਵਿਸਾਖਾ ਸਿੰਘ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਵਿਸਾਖਾ ਸਿੰਘ ਦੇ ਨਾਲ ਅਮਨਦੀਪ ਸਿੰਘ ਨੂੰ ਵੀ ਗੋਲੀ ਲੱਗ ਗਈ। ਜਿਸਦੇ ਚਲਦਿਆਂ ਦੋਨੋਂ ਜ਼ਖ਼ਮੀ ਹੋ ਗਏ। ਐਸਪੀ ਹੈਡ ਕੁਆਟਰ ਜਸਬੀਰ ਸਿੰਘ, ਐਸਐਚਉ ਸਿਟੀ ਸੁਰਜੀਤ ਸਿੰਘ ਪੱਤੜ ਤੇ ਪੀਸੀਆਰ ਦੀਆਂ ਟੀਮਾਂ ਮੌਕੇ ‘ਤੇ ਪੱਜੀਆਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।