Skip to content

ਪੰਜਾਬ ‘ਚ ਅੱਜ ਗਰਮੀ ਤੋਂ ਰਾਹਤ ਦੀ ਉਮੀਦ: ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋਵੇਗੀ

Share this story

ਐਤਵਾਰ ਨੂੰ ਮੁਕਤਸਰ ਸਭ ਤੋਂ ਗਰਮ ਰਿਹਾ

ਚੰਡੀਗੜ੍ਹ : ਸੋਮਵਾਰ ਤੋਂ ਪੰਜਾਬ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਸੂਬੇ ਦੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਸੂਬੇ ਭਰ ‘ਚ ਹਵਾਵਾਂ ਚੱਲਣਗੀਆਂ, ਜਿਸ ਨਾਲ ਵੱਧ ਤੋਂ ਵੱਧ ਤਾਪਮਾਨ ‘ਚ ਗਿਰਾਵਟ ਆਵੇਗੀ। ਐਤਵਾਰ ਨੂੰ ਮੁਕਤਸਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਵਿੱਚ ਐਤਵਾਰ ਨੂੰ ਵੀ ਮੌਸਮ ਤਿੱਖਾ ਰਿਹਾ। ਮਈ ਮਹੀਨੇ ਵਿੱਚ ਮੁਕਤਸਰ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਨੇ 52 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮਈ ਦੇ ਪਹਿਲੇ 15 ਦਿਨਾਂ ਵਿੱਚ ਪਹਿਲੀ ਵਾਰ ਪਾਰਾ 44 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਤੋਂ ਸੱਤ ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 46.8, ਅੰਮ੍ਰਿਤਸਰ ਵਿੱਚ 46.1, ਫ਼ਿਰੋਜ਼ਪੁਰ ਵਿੱਚ 46.9, ਹੁਸ਼ਿਆਰਪੁਰ ਵਿੱਚ 46.1, ਬਰਨਾਲਾ ਵਿੱਚ 46.4 ਅਤੇ ਲੁਧਿਆਣਾ ਵਿੱਚ 45.5 ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਰਿਕਾਰਡ ਅਨੁਸਾਰ ਸਾਲ 2000 ਵਿੱਚ ਪੰਜਾਬ ਵਿੱਚ 14 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ 2004 ਵਿੱਚ 14 ਮਈ ਨੂੰ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਅਨੁਸਾਰ ਸਾਲ 2002 ਤੋਂ 2021 ਦੌਰਾਨ ਵੱਧ ਤੋਂ ਵੱਧ ਤਾਪਮਾਨ 31 ਮਈ 2012 ਨੂੰ 44.8 ਡਿਗਰੀ ਸੈਲਸੀਅਸ ਅਤੇ 2013 ਵਿੱਚ 24 ਮਈ ਨੂੰ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

Share this story
WRITTEN BY

BREAKING