February 5, 2025
#ਭਾਰਤ

ਰਸੋਈ ਗੈਸ ਦੀਆਂ ਕੀਮਤਾਂ ‘ਚ 3.50 ਰੁਪਏ ਦਾ ਵਾਧਾ

ਨਵੀਂ ਦਿੱਲੀ : ਦੇਸ਼ ‘ਚ ਮਹਿੰਗਾਈ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਵੀਰਵਾਰ ਨੂੰ ਐਲਪੀਜੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 3.50 ਰੁਪਏ ਪ੍ਰਤੀ ਸਿਲੰਡਰ ਅਤੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 8 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 1005 ਰੁਪਏ ਦੇ ਨੇੜੇ ਪਹੁੰਚ ਗਈ ਹੈ। ਇਹ ਵਾਧਾ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ।