Navjot Sidhu protests against inflation
ਮਹਿੰਗਾਈ ਦੇ ਖਿਲਾਫ ਨਵਜੋਤ ਸਿੱਧੂ ਨੇ ਕੀਤਾ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ਦੇ ਖਿਲਾਫ ਹੱਲਾ ਬੋਲ
ਪਟਿਆਲਾ : ਮਹਿੰਗਾਈ ਦੇ ਖਿਲਾਫ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਵਿੱਚ ਅੱਜ ਪ੍ਰਦਰਸ਼ਨ ਕੀਤਾ ਹੈ। ਵੱਡੀ ਗੱਲ ਇਹ ਰਹੀ ਕਿ ਨਵਜੋਤ ਸਿੰਘ ਸਿੱਧੂ ਨੇ ਹਾਥੀ ਉੱਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਨੂੰ ਵਧਦੀ ਮਹਿੰਗਾਈ ਲਈ ਆੜੇ ਹੱਥੀਂ ਲਿਆ ਹੈ। ਨਵਜੋਤ ਸਿੱਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਕੇਂਦਰ ਸਰਕਾਰ ਦੇ ਖਿਲਾਫ ਲਗਾਤਾਰ ਵਧਦੀ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਇੱਥੇ ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਲਗਾਤਾਰ ਕੇਂਦਰ ਸਰਕਾਰ ਉੱਤੇ ਵਧਦੀ ਮਹਿੰਗਾਈ ਨੂੰ ਲੈ ਕੇ ਹਮਲਾਵਰ ਹੈ। ਕੇਂਦਰ ਸਰਕਾਰ ਜੂਸ ਅਤੇ ਯੂਕਰੇਨ ਵਿਚਾਲੇ ਛਿੜੀ ਜੰਗ ਦਾ ਹਵਾਲਾ ਦੇ ਕੇ ਵਧਦੀ ਮਹਿੰਗਾਈ ਦਾ ਕਾਰਨ ਇਸ ਜੰਗ ਨੂੰ ਦੱਸ ਰਹੀ ਹੈ ਪਰ ਕਾਂਗਰਸ ਪਾਰਟੀ ਇਸ ਤੋਂ ਸੰਤੁਸ਼ਟ ਨਹੀਂ ਹੈ। ਲਗਾਤਾਰ ਵਧਦੀ ਮਹਿੰਗਾਈ ਨਾਲ ਆਮ ਲੋਕਾਂ ਦਾ ਕਚੂਮਰ ਕੱਢਿਆ ਹੋਇਆ ਹੈ।