February 5, 2025
#ਪੰਜਾਬ #ਪ੍ਰਮੁੱਖ ਖ਼ਬਰਾਂ

Sunil Jakhar can join BJP

ਬੀਜੇਪੀ ‘ਚ ਜਾ ਸਕਦੇ ਹਨ ਸੁਨੀਲ ਜਾਖੜ
ਚੰਡੀਗੜ੍ਹ  : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਪਾਰਟੀ ਨੂੰ ਛੱਡਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰ ਦੱਸਦੇ ਹਨ ਕਿ ਸੁਨੀਲ ਜਾਖੜ ਦੀ ਡੀਜੀਪੀ ਦੇ ਅਮਿਤ ਸ਼ਾਹ ਨਾਲ ਮੁਲਾਕਾਤ ਹੋ ਚੁੱਕੀ ਹੈ ਅਤੇ ਮੌਜੂਦਾ ਸਮੇਂ  ਸੁਨੀਲ ਜਾਖੜ ਦਿੱਲੀ ਵਿੱਚ ਹੀ ਹਨ ਜਿੱਥੇ ਉਹ ਭਾਜਪਾ ਹਾਈ ਕਮਾਨ ਦੇ ਸੰਪਰਕ ਵਿਚ ਹਨ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਕਾਂਗਰਸ ਹਾਈ ਕਮਾਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਜਿਸ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਬਹੁਤ ਖਫ਼ਾ ਸਨ ਅਤੇ ਪਿਛਲੇ ਦਿਨੀਂ ਉਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਸੂਤਰ ਦੱਸਦੇ ਹਨ ਕਿ ਸੁਨੀਲ ਜਾਖੜ ਨੂੰ ਅੱਜ ਹੀ ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਵਾ ਸਕਦੇ ਹਨ ।
Sunil Jakhar can join BJP

Navjot Sidhu protests against inflation