Skip to content

15,491,92 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ : ਮੀਤ ਹੇਅਰ

Share this story

ਚੰਡੀਗੜ੍ਹ : ਪੰਜਾਬ ਦੇ ਸਿਖਿਆ ਮੰਤਰੀ ਮੀਤ ਹੇਅਰ ਨੇ ਅੱਜ ਦਸਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦੀਆਂ ਖ਼ਰੀਦਣ ਲਈ ਫ਼ੰਡ ਜਾਰੀ ਕਰ ਦਿਤੇ ਗਏ ਹਨ। ਦਰਅਸਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ 15,491,92 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮੁਫ਼ਤ ਵਰਦੀ ਮਿਲੇਗੀ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਿਯਮਾਂ ਅਨੁਸਾਰ ਵਰਦੀਆਂ ਖ਼ਰੀਦੀਆਂ ਜਾਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ।

 

Share this story
WRITTEN BY

BREAKING