Skip to content

ਹਾਲ ਦੀ ਘੜੀ 4 ਦਿਨ ਹੋਰ ਪਵੇਗੀ ਕੜਾਕੇ ਦੀ ਗਰਮੀ

Share this story

ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ ਅਨੁਸਾਰ, 25 ਮਈ ਤੱਕ ਪੰਜਾਬ ਵਿਚ ਮੌਸਮ ਗਰਮ ਹੀ ਰਹੇਗਾ ਅਤੇ ਤਪਦੀ ਧੁੱਪ ਲੋਕਾਂ ਨੂੰ ਪ੍ਰੇਸ਼ਾਨ ਕਰੇਗੀ। ਅੰਮ੍ਰਿਤਸਰ ‘ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਵਾਲਾ ਰਹੇਗਾ ਅਤੇ ਗਰਜ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 118 ਦਰਜ ਕੀਤਾ ਗਿਆ।

ਜਲੰਧਰ ‘ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਹੈ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਹੈ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਹੈ।

Share this story
WRITTEN BY

BREAKING