ਪੰਜਾਬ ਦੇ ਪੰਚਾਇਤ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੀ ਬੈਠਕ ਅੱਜ ਦੁਪਹਿਰ 12 ਵਜੇ
ਚੰਡੀਗੜ੍ਹ : ਪਿਛਲੇ ਦਿਨੀ ਕਿਸਾਨ ਜਥੇਬੰਦੀਆਂ ਨੇ ਮੋਹਾਲੀ ਵਿਖੇ ਰੋਸ ਮੁਜ਼ਾਹਰਾ ਕੀਤਾ ਸੀ ਅਤੇ ਅੰਤ ਮੁੱਖ ਮੰਤਰੀ ਨਾਲ ਬੈਠਕ ਮਗਰੋਂ ਹੀ ਇਹ ਪ੍ਰਦਰਸ਼ਨ ਖ਼ਤਮ ਕੀਤਾ ਸੀ। ਉਸ ਦਿਨ 13 ਵਿਚੋ 12 ਕਿਸਾਨੀ ਮੰਗਾਂ ਉਤੇ ਸਹਿਮਤੀ ਬਣ ਗਈ ਸੀ। ਇਸੇ ਲੜੀ ਵਿਚ ਬਾਕੀ ਰਹਿੰਦੀਆਂ ਮੰਗਾਂ ਅਤੇ ਹੋਰ ਵਿਸ਼ਆਂ ਤੇ ਫਿਰ ਤੋਂ ਪੰਚਾਇਤ ਮੰਤਰੀ ਨਾਲ ਕਿਸਾਨਾਂ ਦੀ ਅੱਜ ਮੀਟਿੰਗ ਹੋਵੇਗੀ ।
ਦਰਅਸਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਪੰਚਾਇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕੀਤੀ ਜਾਵੇਗੀ। ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਬੈਠਕ ਕੀਤੀ ਜਾਵੇਗੀ। ਦੁਪਹਿਰ 12:00 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਕਿਸਾਨਾਂ ਦੀ ਇਹ ਮੀਟਿੰਗ ਹੋਵੇਗੀ । ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਿਸਾਨਾਂ ਦੇ ਕਬਜ਼ੇ ਵਾਲੀਆਂ ਪੰਚਾਇਤੀ ਜ਼ਮੀਨਾਂ ਸਮੇਤ ਕਈ ਮੁੱਦਿਆਂ ਤੇ ਚਰਚਾ ਹੋ ਸਕਦੀ ਹੈ।