February 5, 2025
#ਪੰਜਾਬ

ਪੰਜਾਬ ‘ਚ ਅੱਜ ਫਿਰ ਪਵੇਗਾ ਮੀਂਹ, ਅਲਰਟ ਜਾਰੀ

ਚੰਡੀਗੜ੍ਹ : ਬੀਤੀ ਸ਼ਾਮ ਯਾਨੀ ਕਿ ਸੋਮਵਾਰ ਨੂੰ ਪਏ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਐਤਵਾਰ ਰਾਤ ਚੰਡੀਗੜ੍ਹ ਸਮੇਤ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ ਸ਼ੁਰੂ ਹੋ ਗਿਆ, ਜੋ ਸੋਮਵਾਰ ਰਾਤ ਤੱਕ ਰੁਕ-ਰੁਕ ਕੇ ਜਾਰੀ ਰਿਹਾ। ਪੰਜਾਬ ‘ਚ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿਖਬਾਣੀ ਵੀ ਕੀਤੀ ਹੈ।

ਮੌਸਮ ਵਿਭਾਗ ਨੇ ਪੱਛਮੀ ਮਾਲਵਾ ਨੂੰ ਛੱਡ ਕੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਮਾਝਾ, ਦੋਆਬਾ ਅਤੇ ਮਾਲਵੇ ਦੇ ਪੂਰਬੀ ਹਿੱਸੇ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਨਾਲ ਹੀ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ 25 ਤੋਂ 27 ਮਈ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਚਕੂਲਾ ਵਿੱਚ 30.6 ਡਿਗਰੀ ਅਤੇ ਮੋਹਾਲੀ ਵਿੱਚ 30 ਡਿਗਰੀ ਰਿਹਾ।