ਸਿਮਰਨਜੀਤ ਮਾਨ ਵਲੋਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਐਲਾਨ
ਅੰਮ੍ਰਿਤਸਰ : ਲੋਕ ਸਭਾ ਸੀਟ ਸੰਗਰੂਰ ਤੋਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਭਗਵੰਤ ਮਾਨ ਮੱਖ ਮੰਤਰੀ ਦੀ ਭੈਣ ਚੋਣ ਲੜੇਗੀ। ਇਸ ਤੋਂ ਇਲਾਵਾ ਭਾਜਪਾ ਵਲੋਂ ਇਹ ਜਿ਼ਮਨੀ ਚੋਣ ਲਈ ਸੁਨੀਲ ਜਾਖੜ ਨੂੰ ਤਿਆਰ ਕੀਤਾ ਜਾ ਰਿਹਾ ਹੈ। ਹੁਣ ਖ਼ਬਰ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੈਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਾਂਗਾ ਤੇ ਇਸ ਲਈ ਸਾਰੀਆਂ ਪੰਥਕ ਪਾਰਟੀਆਂ ਦਾ ਸਹਿਯੋਗ ਲਿਆ ਜਾਵੇਗਾ। ਚੋਣ ਲੜਨ ਦਾ ਫੈਸਲਾ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (PAC) ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਿਆ ਗਿਆ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਿਮਰਨਜੀਤ ਸਿੰਘ ਮਾਨ ਆਉਣ ਵਾਲੀ ਸੰਗਰੂਰ ਲੋਕ ਸਭਾ ਉਪ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਵਾਗਡੋਰ ਉਨ੍ਹਾਂ ਦੇ ਹੱਥਾਂ ਵਿੱਚ ਹੈ, ਜਿਨ੍ਹਾਂ ਨੂੰ ਕੁਝ ਵੀ ਕਰਨ ਤੋਂ ਪਹਿਲਾਂ ਦਿੱਲੀ ਦੇ ਆਗੂਆਂ ਨਾਲ ਸਲਾਹ ਕਰਨੀ ਪੈਂਦੀ ਹੈ।
ਇਸ ਕਮੇਟੀ ਵਿੱਚ ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਨੇਬ ਸਿੰਘ ਰਾਮਪੁਰਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ: ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਾਹਕੇ, ਕੁਲਦੀਪ ਸਿੰਘ ਭਾਗੋਵਾਲ, ਇਮਾਨ ਸਿੰਘ ਮਾਨ, ਗੁਰਜੰਟ ਸਿੰਘ ਕੱਟੂ, ਬਹਾਦਰ ਸਿੰਘ ਭਸੌੜ, ਹਰਭਜਨ ਸਿੰਘ ਕਸ਼ਮੀਰੀ ਸ਼ਾਮਲ ਸਨ।