February 5, 2025
#ਭਾਰਤ

ਮਹਾਰਾਸ਼ਟਰ ‘ਚ ਭਾਜਪਾ ਬੁਲਾਰੇ ਨੂਪੁਰ ਸ਼ਰਮਾ ਵਿਰੁਧ ਮਾਮਲਾ ਦਰਜ

ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀ ਕਰਨ ਦੇ ਲੱਗੇ ਦੋਸ਼

ਮੁੰਬਈ : ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਬੁਲਾਰੇ ਨੂਪੁਰ ਸ਼ਰਮਾ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਉਸ ‘ਤੇ ਇਸਲਾਮ ਦੇ ਪੈਗੰਬਰ ਮੁਹੰਮਦ ਵਿਰੁੱਧ ਵਿਵਾਦਿਤ ਟਿੱਪਣੀਆਂ ਕਰਨ ਦਾ ਦੋਸ਼ ਹੈ। ਉਸ ਨੇ ਕਥਿਤ ਤੌਰ ‘ਤੇ ਰਾਸ਼ਟਰੀ ਚੈਨਲ ‘ਤੇ ਪੈਗੰਬਰ ਮੁਹੰਮਦ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਸੁੰਨੀ ਬਰੇਲਵੀ ਸੰਗਠਨ ਰਜ਼ਾ ਅਕੈਡਮੀ ਦੀ ਸ਼ਿਕਾਇਤ ‘ਤੇ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਦਰਅਸਲ, ਨੂਪੁਰ ਸ਼ਰਮਾ ਇੱਕ ਨਿੱਜੀ ਟੀਵੀ ਚੈਨਲ ਦੀ ਡਿਬੇਟ ਵਿੱਚ ਹਿੱਸਾ ਲੈਣ ਪਹੁੰਚੀ ਸੀ। ਇਹ ਬਹਿਸ ਵਾਰਾਣਸੀ ਦੀ ਗਿਆਨਵਾਪੀ ਮਸਜਿਦ ‘ਤੇ ਹੋਈ ਸੀ। ਇਸ ਦੌਰਾਨ ਉਸ ਨੇ ਇਸਲਾਮ ਦੇ ਪੈਗੰਬਰ ਮੁਹੰਮਦ ਦੇ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਸੀ। ਉਦੋਂ ਤੋਂ ਹੀ ਉਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।