ਜੇਲ੍ਹ ‘ਚ ਬੰਦ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਤੋਂ ਮਿਲਿਆ ਮੋਬਾਈਲ ਫ਼ੋਨ
ਪਟਿਆਲਾ: ਬੀਤੇ ਭਲਕ ਪਟਿਆਲਾ ਪੁਲਿਸ ਨੂੰ ਉਸ ਵੇਲੇਂ ਹੱਥਾਂ ਪੈਰਾਂ ਦੀ ਪੈ ਗਈ ਜਦੋ ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਤੋਂ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਇਸ ਮਗਰੋਂ ਉਸ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ।
ਥਾਣਾ ਤ੍ਰਿਪੜੀ ਪੁਲਿਸ ਵਲੋਂ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਭੋਲਾ ਨੇ ਮੋਬਾਈਲ ਕਿੱਥੋਂ ਪ੍ਰਾਪਤ ਕੀਤਾ ਅਤੇ ਉਹ ਕਿਸ ਨਾਲ ਤੇ ਕਿੱਥੇ ਇਸ ਰਾਹੀਂ ਗੱਲ ਕਰ ਰਿਹਾ ਸੀ। ਦਰਅਸਲ ਦੋ ਦਿਨ ਪਹਿਲਾਂ ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਕੋਲੋਂ ਇੱਕ ਮੋਬਾਈਲ ਬਰਾਮਦ ਹੋਇਆ ਸੀ, ਜੋ ਉਸ ਨੇ ਆਪਣੀ ਕੋਠੀ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਦਸ ਦਈਏ ਕਿ ਭੋਲਾ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਤਾਇਨਾਤ ਸੀ ਤੇ ਨਸ਼ਿਆਂ ਦੇ ਨੈੱਟਵਰਕ ਦਾ ਮੁੱਖ ਗੈਂਗਸਟਰ ਰਿਹਾ ਹੈ।