February 5, 2025
#ਭਾਰਤ

ਅੱਤਵਾਦੀਆਂ ਨੇ ਸਕੂਲ ‘ਚ ਦਾਖਲ ਹੋ ਕੇ ਮਹਿਲਾ ਟੀਚਰ ਨੂੰ ਮਾਰੀ ਗੋਲੀ

ਜੰਮੂ ਕਸ਼ਮੀਰ : ਕੁਲਗਾਮ ਦੇ ਹਾਈ ਸਕੂਲ ਗੋਪਾਲਪੋਰਾ ਇਲਾਕੇ ‘ਚ ਅੱਤਵਾਦੀਆਂ ਨੇ ਮਹਿਲਾ ਟੀਚਰ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਅਧਿਆਪਕ ਨੂੰ ਕਈ ਗੋਲੀਆਂ ਲੱਗੀਆਂ। ਹੁਣ ਫ਼ੌਜ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਜ਼ਖਮੀ ਅਧਿਆਪਕ ਜੋ ਕਿ ਸਾਂਬਾ ਵਾਸੀ ਸੀ, ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਮੌਤ ਹੋ ਗਈ। ਇਸ ਤੋਂ ਪਹਿਲਾਂ 12 ਮਈ ਨੂੰ ਇੱਕ ਕਸ਼ਮੀਰੀ ਪੰਡਿਤ ਰਾਹੁਲ ਭੱਟ ਨੂੰ ਵੀ ਉਨ੍ਹਾਂ ਦੇ ਦਫ਼ਤਰ ਵਿੱਚ ਦਾਖ਼ਲ ਹੋਏ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ।