No election of UK on May 2

2 ਮਈ ਨੂੰ ਨਹੀਂ ਹੋਣਗੀਆਂ ਯੂ.ਕੇ ਦੀਆਂ ਆਮ ਚੋਣਾਂ
ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸਪੱਸ਼ਟ ਕੀਤਾ ਹੈ ਕਿ ਆਮ ਚੋਣਾਂ 2 ਮਈ ਨੂੰ ਨਹੀਂ ਹੋਣਗੀਆਂ। ਇਸ ਨਾਲ ਦੇਸ਼ ‘ਚ ਜਲਦੀ ਚੋਣਾਂ ਹੋਣ ਦੀਆਂ ਕਿਆਸ ਅਰਾਈਆਂ ‘ਤੇ ਰੋਕ ਲੱਗ ਗਈ। ਸੁਨਕ ਨੇ ਪਹਿਲਾਂ ਕਿਹਾ ਸੀ ਕਿ ਚੋਣਾਂ ਇਸ ਸਾਲ ਦੇ ਦੂਜੇ ਅੱਧ ‘ਚ ਹੋਣਗੀਆਂ, ਪਰ ਮਈ ‘ਚ ਹੋਣ ਵਾਲੀਆਂ ਚੋਣਾਂ ਤੋਂ ਇਨਕਾਰ ਨਹੀਂ ਕੀਤਾ।
ਜ਼ਿਕਰਯੋਗ ਹੈ ਕਿ ਬ੍ਰਿਟੇਨ ‘ਚ 2 ਮਈ ਨੂੰ ਸਥਾਨਕ ਚੋਣਾਂ ਹੋਣੀਆਂ ਹਨ। ਇਕ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਇਹ ਪੁੱਛੇ ਜਾਣ ‘ਤੇ ਕਿ ਕੀ ਆਮ ਚੋਣਾਂ ਵੀ ਉਸੇ ਸਮੇਂ ਹੋਣਗੀਆਂ, ਪ੍ਰਧਾਨ ਮੰਤਰੀ ਸੁਨਕ ਨੇ ਇਸ ਤੋਂ ਇਨਕਾਰ ਕੀਤਾ। ਮੌਜੂਦਾ ਸਰਕਾਰ ਦਾ ਕਾਰਜਕਾਲ ਅਗਲੇ ਸਾਲ ਜਨਵਰੀ ਤੱਕ ਹੈ। ਵਰਣਨਯੋਗ ਹੈ ਕਿ ਸਰਵੇਖਣ ਮੁਤਾਬਕ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਚੋਣਾਂ ਵਿਚ ਮੁੱਖ ਵਿਰੋਧੀ ਲੇਬਰ ਪਾਰਟੀ ਤੋਂ ਪਛੜ ਰਹੀ ਹੈ। ਇਸ ‘ਤੇ ਪਾਰਟੀ ਦੇ ਕੁਝ ਸੰਸਦ ਮੈਂਬਰ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਜਲਦੀ ਚੋਣਾਂ ਕਰਵਾਉਣ ਦੀ ਵਕਾਲਤ ਕਰ ਰਹੇ ਹਨ।