ਹਿਮਾਚਲ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਨੂੰ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ
ਹਿਮਾਚਲ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਨੂੰ ਸੁਪਰੀਮ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ ਅਤੇ ਸਪੀਕਰ ਦੇ ਫੈਸਲੇ ਨੂੰ ਹਾਲ ਦੀ ਘੜੀ ਬਹਾਲ ਰੱਖਿਆ ਹੈ।। ਇਸ ਦੇ ਨਾਲ ਨਾਲ ਇਹਨਾਂ ਸੀਟਾਂ ਉੱਤੇ ਜਿਮਨੀ ਚੋਣ ਤੇ ਵੀ ਕੋਈ ਰੋਕ ਨਹੀਂ ਲਗਾਈ ਗਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਰਾਜਸਭਾ ਚੋਣਾਂ ਵੇਲੇ ਕਾਂਗਰਸ ਦੇ ਛੇ ਵਿਧਾਇਕਾਂ ਨੇ ਆਪਣੀ ਵੋਟ ਕਾਂਗਰਸ ਨੂੰ ਨਹੀਂ ਸੀ ਪਾਈ ਜਿਸ ਨਾਲ ਭਾਜਪਾ ਦੇ ਉਮੀਦਵਾਰ ਰਾਜਸਭਾ ਵਿੱਚ ਜੇਤੂ ਕਰਾਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਪੀਕਰ ਨੇ ਇਹਨਾਂ ਛੇ ਵਿਧਾਇਕਾਂ ਨੂੰ ਡਿਸਮਿਸ ਕਰ ਦਿੱਤਾ ਸੀ। ਸਪੀਕਰ ਦੇ ਸਪੈਸ਼ਲ ਇਦੇ ਖਿਲਾਫ ਤੇ ਵਿਧਾਇਕ ਸੁਪਰੀਮ ਕੋਰਟ ਗਏ ਸੀ ਜਿੱਥੋਂ ਇਹਨਾਂ ਨੂੰ ਹਾਲ ਦੀ ਘੜੀ ਕੋਈ ਰਾਹਤ ਨਹੀਂ ਮਿਲੀ