ਸ. ਜਸਵਿੰਦਰ ਸਿੰਘ ਦੀਪ ਮੀਤ ਸਕੱਤਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 03 ਅਕਤੂਬਰ-
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸ. ਜਸਵਿੰਦਰ ਸਿੰਘ ਦੀਪ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ. ਦੀਪ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ੍ਰੀ ਸਾਹਿਬ, ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਕਿ ਸ. ਜਸਵਿੰੰਦਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਨੂੰ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਬਾਖੂਬੀ ਨਿਭਾਇਆ ਹੈ। ਉਨ੍ਹਾਂ ਕਿਹਾ ਸ. ਦੀਪ 1987 ਵਿਚ ਬਤੌਰ ਕਲਰਕ ਭਰਤੀ ਹੋ ਕੇ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਮੀਤ ਸਕੱਤਰ ਦੇ ਉੱਚ ਅਹੁਦੇ ਤਕ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸ. ਜਸਵਿੰਦਰ ਸਿੰਘ ਬਹੁਤ ਨਿੱਘੇ ਸੁਭਾਅ ਦੇ ਮਾਲਕ ਹਨ ਅਤੇ ਇਨ੍ਹਾਂ ਵਰਗੇ ਤਜ਼ਰਬੇਕਾਰ ਵਿਅਕਤੀਆਂ ਤੋਂ ਨਵੇਂ ਕਰਮਚਾਰੀਆਂ ਨੂੰ ਸਿੱਖਣ ਦੀ ਲੋੜ ਹੈ। ਇਸ ਮੌਕੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਕੇਵਲ ਸਿੰਘ ਅਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਵੀ ਸ. ਜਸਵਿੰਦਰ ਸਿੰਘ ਦੀਪ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
ਇਸ ਮੌਕੇ ਸੇਵਾ ਮੁਕਤ ਹੋਏ ਸ. ਜਸਵਿੰਦਰ ਸਿੰਘ ਦੀਪ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਮਹਾਨ ਸੰਸਥਾ ਵਿਚ ਸੇਵਾ ਨਿਭਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਐਡੀਸ਼ਨਲ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਮਹਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਪ੍ਰੋ: ਸੁਖਦੇਵ ਸਿੰਘ ਇੰਚਾਰਜ, ਸ. ਹਰਪ੍ਰੀਤ ਸਿੰਘ ਤੇ ਸ. ਨਰਿੰਦਰ ਸਿੰਘ ਐਡੀਸ਼ਨਲ ਮੈਨੇਜਰ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੁਲਾਜ਼ਮ ਅਤੇ ਸ. ਦੀਪ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।