April 23, 2024
#ਖੇਡਾਂ

ਗੁਰੂ ਅਰਜਨ ਦੇਵ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ

ਤਰਨ ਤਾਰਨ – ਅੰਡਰ-17 (ਲੜਕੇ ਅਤੇ ਲੜਕੀਆਂ) ਦੇ ਕਰਵਾਏ ਜਾ ਰਹੇ ਦੋ-ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿੱਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਤਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਹੋਏ| ਇਨ੍ਹਾਂ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 700 ਖਿਡਾਰੀ ਭਾਗ ਲੈ ਰਹੇ ਹਨ। ਇਹ ਅਥਲੈਟਿਕ ਤੇ ਕਬੱਡੀ ਦੇ ਮੁਕਾਬਲੇ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ, ਹਾਕੀ ਤੇ ਕੁਸ਼ਤੀ ਦੇ ਮੁਕਾਬਲੇ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ, ਫੁੱਟਬਾਲ ਤੇ ਵਾਲੀਵਾਲ ਦੇ ਮੁਕਾਬਲੇ ਪੁਲੀਸ ਲਾਈਨ ਖੇਡ ਸਟੇਡੀਅਮ ਵਿਖੇ ਅਤੇ ਹੈਂਡਬਾਲ ਦੇ ਮੁਕਾਬਲੇ ਸਰਕਾਰੀ ਕੰਨਿਆ ਸਕੂਲ ਕੈਰੋਂ ਵਿਖੇ ਕਰਵਾਏ ਜਾ ਰਹੇ ਹਨ। ਪਹਿਲੇ ਦਿਨ ਦੇ ਫ਼ਾਈਨਲ ਦੇ ਮੁਕਾਬਲਿਆਂ ਵਿਚ ਐਥਲੈਟਿਕਸ (ਲੜਕੇ) 100 ਮੀਟਰ ਖੇਡ ਵਿੱਚ ਕਿਰਪਾਲ ਸਿੰਘ ਨੇ ਪਹਿਲਾ ਸਥਾਨ, ਰਣਦੀਪ ਸਿੰਘ ਦੂਜਾ ਸਥਾਨ ਅਤੇ ਜਗਜੀਤ ਸਿੰਘ ਤੀਸਰਾ ਸਥਾਨ ਹਾਸਲ ਕੀਤਾ। ਐੇਥਲੈਟਿਕਸ (ਲੜਕੀਆਂ) ਦੇ ਮੁਕਾਬਲੇ ਵਿੱਚ ਵਿਕਰਮਜੀਤ ਕੌਰ ਨੇ ਪਹਿਲਾ ਸਥਾਨ, ਰਾਜਦੀਪ ਸਿੰਘ ਦੂਸਰਾ ਸਥਾਨ ਤੇ ਨਵਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ (ਲੜਕੀਆਂ) 400 ਮੀਟਰ ਵਿੱਚ ਕਿਰਨਦੀਪ ਕੌਰ ਨੇ ਪਹਿਲਾ ਸਥਾਨ, ਰੀਨਾ ਦੂਸਰਾ ਸਥਾਨ ਤੇ ਵੀਰਪਾਲ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਮੁਕਾਬਲੇ ਵਿੱਚ ਰੋਬਿਨ ਸਿੰਘ ਨੇ ਪਹਿਲਾ ਸਥਾਨ, ਸਰਬਜੀਤ ਸਿੰਘ ਨੇ ਦੂਸਰਾ ਸਥਾਨ ਤੇ ਨਵਰੂਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਸ਼ਾਟਪੁਟ (ਲੜਕੇ) ਦੇ ਮੁਕਾਬਲੇ ਵਿੱਚ ਜਗਰੂਪ ਸਿੰਘ ਨੇ ਪਹਿਲਾ ਸਥਾਨ, ਹਰਜੀਤ ਸਿੰਘ ਨੇ ਦੂਸਰਾ ਸਥਾਨ ਤੇ ਮਨਸੁਖਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਸ਼ਾਟਪੁਟ (ਲੜਕੀਆਂ) ਵਿੱਚ ਮਨਜੋਤ ਕੌਰ ਨੇ ਪਹਿਲਾ ਸਥਾਨ, ਹਰਮਨਦੀਪ ਕੌਰ ਨੇ ਦੂਸਰਾ ਸਥਾਨ, ਕਮਲਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਕਬੱਡੀ (ਲੜਕੇ) ਦੇ ਖੇਡ ਮੁਕਾਬਲੇ ਵਿੱਚ ਪਿੰਡ ਗੱਗੋਬੂਹਾ ਨੇ ਚੋਹਲਾ ਸਾਹਿਬ ਨੂੰ 33-20 ਦੇ ਫਰਕ ਨਾਲ ਹਰਾਇਆ ਜਦੋਂਕਿ ਪਿੰਡ ਆਸਲ ਉਤਾੜ ਨੇ ਢੰਡ ਨੂੰ 47-22 ਨਾਲ ਹਰਾਇਆ। ਕਬੱਡੀ ਕੋਚਿੰਗ ਸੈਂਟਰ ਬੀੜ ਸਾਹਿਬ ਨੇ ਅਕਾਲ ਅਕੈਡਮੀ ਨੂੰ 35-25 ਦੇ ਫਰਕ ਨਾਲ ਮਾਤ ਦਿੱਤੀ। ਕਬੱਡੀ (ਲੜਕੀਆਂ) ਵਿੱਚ ਸਰਕਾਰੀ ਸੈਕੰਡਰੀ ਸਕੂਲ ਕੱਲਾ ਨੇ ਸੁਰਸਿੰਘ ਨੂੰ 33-11 ਨਾਲ ਹਰਾਇਆ। ਕੁਸ਼ਤੀ (ਲੜਕੇ) 50 ਕਿਲੋ ਵਿੱਚ ਦੀਪਕ ਕੁਮਾਰ ਨੇ ਪਹਿਲਾ ਸਥਾਨ, ਅਕਾਸ਼ਦੀਪ ਸਿੰਘ ਨੇ ਦੂਸਰਾ ਸਥਾਨ, ਰਵੀ ਸਿੰਘ ਅਤੇ ਜਸਬੀਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਕੁਸ਼ਤੀ (ਲੜਕੇ) 55 ਕਿਲੋ ਵਿੱਚ ਕਰਨਬੀਰ ਸਿੰਘ ਨੇ ਪਹਿਲਾ ਸਥਾਨ, ਦਲਜੀਤ ਸਿੰਘ ਨੇ ਦੂਸਰਾ ਸਥਾਨ, ਨਵਜੋਤ ਸਿੰਘ ਅਤੇ ਸੰਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਕੁਸ਼ਤੀ (ਲੜਕੇ) 60 ਕਿਲੋ ਵਿੱਚ ਸੁਖਦੇਵ ਸਿੰਘ ਨੇ ਪਹਿਲਾ, ਰਾਜਵਿੰਦਰ ਸਿੰਘ ਨੇ ਦੂਸਰਾ, ਸੁਖਜਿੰਦਰ ਸਿੰਘ ਤੇ ਲਵਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਫੁੱਟਬਾਲ ਦਾ ਮੈਚ ਪੰਡੋਰੀ ਸਿਧਵਾਂ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਵਿਚਕਾਰ ਹੋਇਆ। ਜਿਸ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ 2-0 ਦੇ ਫਰਕ ਨਾਲ ਜੇਤੂ ਰਿਹਾ। ਰਟੌਲ ਅਤੇ ਮਹਾਰਾਜਾ ਰਣਜੀਤ ਸਿੰਘ ਸਕੂਲ ਵਿੱਚ ਹੋਏ ਮੈਚ ਵਿੱਚ ਮਹਾਰਾਜਾ ਰਣਜੀਤ ਸਿੰਘ ਸਕੂਲ 5-4 ਨਾਲ ਜੇਤੂ ਰਿਹਾ। ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਬੀੜ ਸਾਹਿਬ) ਵਿਚਕਾਰ ਹੋਏ ਮੈਚ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ 2-1 ਨਾਲ ਜੇਤੂ ਰਿਹਾ। ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਅਤੇ ਬਾਗੜੀਆ ਵਿਚਕਾਰ ਹੋਏ ਮੈਚ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਕੂਲ 3-0 ਦੇ ਫ਼ਰਕ ਨਾਲ ਜੇਤੂ ਰਿਹਾ। ਵਾਲੀਬਾਲ (ਲੜਕੇ) ਵਿੱਚ 10 ਟੀਮਾਂ ਨੇ ਭਾਗ ਲਿਆ। ਗੰਡੀਵਿੰਡ ਨਾਲ ਹੋਏ ਮੈਚ ਵਿੱਚ ਕੰਗ ਦੀ ਟੀਮ ਜੇਤੂ ਰਹੀ। ਵਲਟੋਹਾ ਨੇ ਭੁੱਲਰ ਦੀ ਟੀਮ ਨੂੰ ਮਾਤ ਦਿੱਤੀ। ਵਾਲੀਬਾਲ (ਲੜਕੀਆਂ) ਵਿੱਚ 8 ਟੀਮਾਂ ਨੇ ਭਾਗ ਲਿਆ। ਕੰਗ ਅਤੇ ਸੋਹਲ ਦੀ ਟੀਮ ਵਿੱਚ ਹੋਏ ਮੈਚ ਦੌਰਾਨ ਕੰਗ ਦੀ ਟੀਮ ਜੇਤੂ ਰਹੀ।